ਕੋਟਕਪੂਰਾ, 17 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੀ ਅਗਵਾਈ ਹੇਠ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿੱਚ ਖੇਤਰੀ ਵਿਕਾਸ, ਸਰਕਾਰੀ ਯੋਜਨਾਵਾਂ ਅਤੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਵਿੱਚ ਬਲਾਕ ਪ੍ਰਧਾਨ ਵੱਲੋਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ, ਨਿਕਾਸੀ ਪ੍ਰਣਾਲੀ, ਨਸ਼ਾ ਮੁਕਤੀ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ, ਅਤੇ ਰੋਜ਼ਗਾਰ ਯੋਜਨਾਵਾਂ ਆਦਿ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਵਿਸਥਾਰ ਵਿਚਾਰ ਚਰਚਾ ਕੀਤੀ ਗਈ ਅਤੇ ਆਪਣੇ ਆਪਣੇ ਸੁਝਾਅ ਪੇਸ਼ ਕੀਤੇ ਗਏ। ਉਨ੍ਹਾਂ ਜਿਲ੍ਹਾ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਲਈ ਸਮੇਂ ਸਮੇਂ ਤੇ ਕੈਂਪ ਲਗਾਏ ਜਾਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਮੀਟਿੰਗ ਵਿੱਚ ਚਰਚਿਤ ਹਰ ਮੁੱਦੇ ’ਤੇ ਤੁਰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸ.ਡੀ.ਐੱਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਸੰਦੀਪ ਸਿੰਘ ਕੰਮੇਆਣਾ ਬਲਾਕ ਪ੍ਰਧਾਨ, ਮੇਹਰ ਸਿੰਘ ਚੰਨੀ ਆਦਿ ਵੀ ਹਾਜ਼ਰ ਸਨ।