ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ
ਕੋਟਕਪੂਰਾ 18 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਜੁਝਾਰੂ ਤੇ ਨਿਸ਼ਠਾਵਾਨ ਵਰਕਰ ਜਗਜੀਤ ਸਿੰਘ ਜੱਗੀ ਗਿੱਲ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹਨਾਂ ਦੀ ਇਹ ਨਿਯੁਕਤੀ ਪਾਰਟੀ ਲਈ ਮੀਡੀਆ ਪੱਖੋਂ ਇੱਕ ਮਜ਼ਬੂਤ ਕਦਮ ਸਾਬਤ ਹੋਵੇਗੀ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਵਿੱਚ ਵਧੀਆ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜਗਜੀਤ ਸਿੰਘ ਜੱਗੀ ਗਿੱਲ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਨਿਸ਼ਠਾ ਤੇ ਲਾਗਨ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ ਅਤੇ ਹੋਰ ਵਰਕਰ ਵੀ ਹਾਜ਼ਰ ਸਨ।