ਅੱਧਾ ਕਿਲੋ ਅਫੀਮ ਸਮੇਤ 1 ਨਸ਼ਾ ਤਸਕਰ ਕੀਤਾ ਕਾਬੂ : ਐਸਐਸਪੀ
ਕੋਟਕਪੂਰਾ, 19 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਜੈਤੋ ਨੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 1 ਦੋਸ਼ੀ ਨੂੰ ਅੱਧਾ ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅਰੁਣ ਮੁੰਡਣ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਬੰਸੀ ਲਾਲ ਪੁੱਤਰ ਚੋਖਾ ਰਾਮ ਵਜੋ ਹੋਈ ਹੈ, ਜੋ ਕਿ ਰਾਜਸਥਾਨ ਦੇ ਜਿਲ੍ਹਾ ਜੋਧਪੁਰ ਦੇ ਢਾਕੋ ਕੀ ਢਾਣੀ ਪਿੰਡ ਕਪਾਰੜਾ ਦਾ ਨਿਵਾਸੀ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਇਲਾਕੇ ਦੀ ਗਸ਼ਤ ਦੌਰਾਨ ਪੁਲ ਸੂਆ ਬਠਿੰਡਾ ਰੋਡ ਜੈਤੈ ਵਿਖੇ ਮੋਜੂਦ ਸੀ ਤਾ ਦੋਸ਼ੀ ਬੰਸੀ ਲਾਲ ਜੋ ਕਿ ਕਾਲੇ ਰੰਗ ਦੀ ਕਿੱਟ ਬੈਗ ਫੜੀ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਤੇਜਕਦਮੀ ਹੋ ਤੁਰਿਆ। ਜਿਸ ਦੀ ਸ਼ੱਕ ਦੀ ਬਿਨਾਅ ਪਰ ਕਿੱਟ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 500 ਗ੍ਰਾਮ ਅਫੀਮ ਬ੍ਰਾਮਦ ਹੋਈ। ਇਸ ਸਬੰਧੀ ਥਾਣਾ ਜੈਤੋ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 18(ਸੀ)/61/85 ਤਹਿਤ ਮੁਕੱਦਮਾ ਨੰਬਰ 99 ਮਿਤੀ 17.07.2025 ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਬਾਹਰਲੇ ਸੂਬੇ ਤੋਂ ਇੱਥੇ ਅਫੀਮ ਦੀ ਸਪਲਾਈ ਕਰਨ ਲਈ ਆਇਆ ਸੀ। ਫਰੀਦਕੋਟ ਪੁਲਿਸ ਵੱਲੋਂ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਤੋ ਨਸੇ ਦੀ ਖੇਪ ਨੂੰ ਲੈ ਕੇ ਆਉਂਦਾ ਸੀ ਤੇ ਕਿੱਥੇ-ਕਿੱਥੇ ਇਸ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤਂੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ’ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।