ਮਹਿਲ ਕਲਾਂ ,20 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਅਪਣੀਆਂ ਰਚਨਾਵਾਂ ਰਾਹੀਂ ਦੱਬੇ ਕੁੱਚਲੇ ਅਤੇ ਕਿਰਤੀ ਲੋਕਾਂ ਦੀ ਅਵਾਜ਼ ਨੂੰ ਬਿਆਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਲੋਕ ਕਵੀ ਸੰਤ ਰਾਮ ਉਦਾਸੀ ਦੇ ਜੱਦੀ ਪਿੰਡ ਰਾਏਸਰ ਵਿਖੇ ਬਣਾਈ ਗਈ ਸੰਤ ਰਾਮ ਉਦਾਸੀ ਯਾਦਗਾਰੀ ਲਾਇਬਰੇਰੀ ਦੇ ਨਾਂਅ ਸਬੰਧੀ ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਸੁਸਾਇਟੀ ਰਜਿ ਰਾਏਸਰ ਦੇ ਪ੍ਰਧਾਨ ਜਗਮੋਹਣ ਸ਼ਾਹ ਰਾਏਸਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਜ਼ਿਲ੍ਹਾ ਮੋਨੀਟਰਿੰਗ ਕਮੇਟੀ ਮੈਂਬਰ ਜਗਦੀਸ਼ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਆਸੀ ਸਲਾਹਕਾਰ ਸੁਖਵੀਰ ਸਿੰਘ ਸੁੱਖੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਜਾਣਕਾਰੀ ਦਿੰਦਿਆਂ ਜਗਮੋਹਣ ਸ਼ਾਹ ਰਾਏਸਰ ਤੇ ਜਗਦੀਸ਼ ਸਿੰਘ ਗਿੱਲ ਨੇ ਦੱਸਿਆ ਕਿ 21 ਅਪ੍ਰੈਲ 2022 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਕਵੀ ਸੰਤ ਰਾਮ ਉਦਾਸੀ ਦੇ ਨਾਂਅ ਤੇ ਪਿੰਡ ਰਾਏਸਰ ਵਿਖੇ ਵਿਸ਼ਾਲ ਲਾਇਬਰੇਰੀ ਬਣਾਉਣ ਦਾ ਐਲਾਨ ਕੀਤਾ ਸੀ ਜੋ ਕਿ ਬਣਕੇ ਬਿਲਕੁਲ ਤਿਆਰ ਹੋ ਚੁੱਕੀ ਤੇ ਬਣੀ ਨੂੰ ਦੋ ਸਾਲ ਤੋਂ ਉੱਪਰ ਸਮਾਂ ਹੋ ਗਿਆ ਹੈ,ਪ੍ਰੰਤੂ ਇਸ ਲਾਇਬਰੇਰੀ ਉੱਪਰ ਅਜੇ ਤੱਕ ਲੋਕ ਕਵੀ ਸੰਤ ਰਾਮ ਉਦਾਸੀ ਦਾ ਨਾਂਅ ਨਹੀਂ ਲਿਖਿਆ ਗਿਆ | ਇਸ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਆਸੀ ਸਲਾਹਕਾਰ ਸੁਖਵੀਰ ਸਿੰਘ ਸੁੱਖੀ ਨੂੰ ਮਿਲਕੇ ਮੰਗ ਪੱਤਰ ਦਿੱਤਾ ਕਿ ਇਸ ਲਾਇਬਰੇਰੀ ਨੂੰ ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਲਾਇਬਰੇਰੀ ਦਾ ਨਾਂਅ ਦਿੱਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪਿੰਡ ਰਾਏਸਰ ਵਿਖੇ ਪਹੁੰਚਣ ਦਾ ਸੱਦਾ ਦਿੱਤਾ| ਸਿਆਸੀ ਸਲਾਹਕਾਰ ਸੁਖਵੀਰ ਸਿੰਘ ਸੁੱਖੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਤੇ ਕਿਹਾ ਜਲਦ ਹੀ ਇਸ ਲਾਇਬਰੇਰੀ ਨੂੰ ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਲਾਇਬਰੇਰੀ ਦਾ ਨਾਂਅ ਦਿੱਤਾ ਜਾਵੇਗਾ |