ਮੁਲਜਮ ਸਰਹੱਦੀ ਇਲਾਕਿਆਂ ਤੋਂ ਹੈਰੋਇਨ ਦੀ ਤਸਕਰੀ ਕਰਕੇ ਅੱਗੇ ਕਰਦੇ ਸਨ ਸਪਲਾਈ : ਐੱਸਐੱਸਪੀ
ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀ.ਆਈ.ਏ. ਸਟਾਫ ਫਰੀਦਕੋਟ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਕਰ ਰਹੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਸੀ.ਆਈ.ਏ. ਸਟਾਫ ਫਰੀਦਕੋਟ ਨੇ ਕਰੇਟਾ ਗੱਡੀ ਦੀ ਵਰਤੋਂ ਕਰਕੇ ਹੈਰੋਇਨ ਤਸਕਰੀ ਕਰ ਰਹੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਦਿਆਂ ਉਨ੍ਹਾਂ ਕੋਲੋਂ 1 ਕਿੱਲੋ 23 ਗ੍ਰਾਮ ਹੈਰੋਇਨ, 50,000 ਰੁਪਏ ਡਰੱਗ ਮਨੀ, ਅਤੇ ਕਰੇਟਾ ਗੱਡੀ ਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੈ੍ਰਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਡੀ.ਐਸ.ਪੀ. ਫਰੀਦਕੋਟ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਬਿੱਟੂ ਸਿੰਘ ਵਾਸੀ ਪਿੰਡ ਦੋਨਾ ਭਦਰੂ ਜਿਲਾ ਫਿਰੋਜਪੁਰ, ਨਿਸ਼ਾਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਮੇਘਾ ਪੰਜਗਰਾਈਂ ਜਿਲਾ ਫਿਰੋਜਪੁਰ ਦੇ ਵਜੋਂ ਹੋਈ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਕਰ ਰਹੇ ਸਨ, ਜਦ ਪੁਲਿਸ ਪਾਰਟੀ ਨੂੰ ਨੇੜੇ ਪੁਲਿਸ ਚੋਕੀ ਚੰਦਬਾਜਾ ਐਨ.ਐਚ.-54 ਪਰ ਇੱਕ ਸ਼ੱਕੀ ਕਾਰ ਮੁਦਕੀ ਸਾਈਡ ਤੋ ਆਉਂਦੀ ਦਿਖਾਈ ਦਿੱਤੀ। ਚਰਨਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਕਾਰ ਮਾਰਕਾ ਕਰੇਟਾ ਰੰਗ ਚਿੱਟਾ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾ ਕਾਰ ਚਾਲਕ ਬਾਰੀਆ ਖੋਲ ਭੱਜਣ ਲੱਗੇ ਤਾ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕੀਤਾ। ਜਿਸ ਉਪਰੰਤ ਪੁਲਿਸ ਪਾਰਟੀ ਵੱਲੋਂ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿੱਲੋ 23 ਗ੍ਰਾਮ ਹੈਰੋਇਨ ਅਤੇ ਬ੍ਰਾਮਦਾ ਡਰੱਗ ਮਨੀ 50,000 ਰੁਪੈ ਭਾਰਤੀ ਕਰੰਸੀ ਅਤੇ ਦੋ ਮੋਬਾਇਲ ਫੋਨ ਬ੍ਰਰਾਮਦ ਹੋਏ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ)/61/85 ਤਹਿਤ ਮੁਕੱਦਮਾ ਨੰਬਰ 176 ਮਿਤੀ 22-07-2025 ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਵੱਲੋਂ ਹੈਰੋਇਨ ਦੀ ਤਸਕਰੀ ਸਰਹੱਦੀ ਇਲਾਕਿਆ ਵਿੱਚੋ ਕੀਤੀ ਜਾਦੀ ਸੀ, ਜਿਸ ਨੂੰ ਕਿ ਬਾਅਦ ਵਿੱਚ ਅੱਗੇ ਸਪਲਾਈ ਕੀਤਾ ਜਾਣਾ ਸੀ। ਉਹਨਾਂ ਕਿਹਾ ਕਿ ਇਹਨਾਂ ਦੋਸ਼ੀਆਂ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਤਹਿਤ ਇਕ-ਇਕ ਮੁਕੱਦਮਾ ਦਰਜ ਹੈ। ਦੋਸ਼ੀਆਂ ਨੂੰ ਹੁਣ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।