ਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਦੇ 119ਵੇਂ ਜਨਮ ਦਿਨ ‘ਤੇ ਕੀਤਾ ਯਾਦ
ਫ਼ਰੀਦਕੋਟ, 25 ਜੁਲਾਈ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼ )
ਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਅਤੇ ਉਨਾਂ ਦੀ ਜੱਥੇਬੰਦੀ ‘ਹਿੰਦੁਸਤਾਨ ਸਮਾਜਵਾਦੀ ਰਿਪਬਲਿਕਨ ਐਸੋਸੀਏਸ਼ਨ’ ਦੇ ਦੂਸਰੇ ਸਾਥੀਆਂ ਨੇ ਅਜ਼ਾਦੀ ਬਾਅਦ ਜਿਸ ਤਰਾਂ ਦੇ ਭਾਰਤ ਦੇਸ਼ ਦਾ ਸੁਪਨਾ ਲਿਆ ਸੀ, ਉਹ ਅਜੇ ਤੱਕ ਪੂਰਾ ਨਹੀਂ ਹੋਇਆ, ਜਿਸ ਨੂੰ ਪੂਰਾ ਕਰਨ ਦੀ ਜਿੰਮੇਵਾਰੀ ਨੌਜਵਾਨ ਅਤੇ ਵਿਦਿਆਰਥੀਆਂ ਦੇ ਸਿਰ ਬਣਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੋਸਾਇਟੀ ਕੋਟਕਪੂਰਾ’ ਦੇ ਪ੍ਰਧਾਨ ਅਸ਼ੋਕ ਕੌਸ਼ਲ ਨੇ ਸਥਾਨਕ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲਾ ਵਿਖੇ ਅਜਾਦੀ ਸੰਗਰਾਮ ਦੇ ਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਅਜ਼ਾਦ ਦੇ 119ਵੇਂ ਜਨਮ ਦਿਵਸ ਮੌਕੇ ਸਵੇਰ ਦੀ ਸਭਾ ਨੂੰ ਸੰਬੋਧਨ ਕਰਦੇ ਹੋਏ ਕੀਤਾ । ਉਨਾਂ ਕਿਹਾ ਕਿ ਇਹਨਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਭਾਵੇਂ ਬਰਤਾਨਵੀ ਸਾਮਰਾਜੀਆਂ ਤੋਂ ਰਾਜਨੀਤਕ ਅਜ਼ਾਦੀ ਤਾਂ ਮਿਲ ਗਈ ਪਰ ਆਰਥਿਕ ਅਤੇ ਸਮਾਜਿਕ ਵਿਤਕਰੇ ਅਤੇ ਵੰਡੀਆਂ ਦਾ ਪਾੜਾ ਹੋਰ ਵੀ ਵਧ ਗਿਆ ਹੈ। ਇਹ ਅਧੂਰੇ ਸੁਪਨੇ ਪੂਰੇ ਕਰਕੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਮੁਤਾਬਕ ਸਮਾਨਤਾ ਅਤੇ ਸਾਂਝੀਵਾਲਤਾ ਵਾਲਾ ਸਮਾਜ ਉਸਾਰਣ ਦੀ ਵੱਡੀ ਚੁਣੌਤੀ ਦੇਸ਼ ਦੇ ਸਾਹਮਣੇ ਹੈ। ਇੰਚਾਰਜ ਮੈਡਮ ਸੁਖਵਿੰਦਰ ਕੌਰ ਨੇ ਸੋਸਾਇਟੀ ਵੱਲੋਂ ਕਰਵਾਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ
ਸੰਖੇਪ ਅਤੇ ਸਾਦਾ ਸਮਾਗਮ ਵਿੱਚ ਸੋਸਾਇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਵਿੱਤ ਸਕੱਤਰ ਸੋਮ ਨਾਥ ਅਰੋੜਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਸੁਣਾਏ ਗਏ। ਸਕੂਲ ਵੱਲੋਂ ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੋਸਾਇਟੀ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ ਗਈ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਕੂਲ ਸਟਾਫ ਅਧਿਆਪਕ ਪਵਨ ਕੁਮਾਰ ਚਾਵਲਾ , ਡਾਕਟਰ ਅੰਕਰ ਦੁਆ , ਰਜਨੀ ਗੁਪਤਾ, ਰਾਜਵਿੰਦਰ ਕੌਰ ਖਾਲਸਾ ਅਤੇ ਸਮੂਹ ਸਟਾਫ ਮੈਂਬਰਜ ਹਾਜ਼ਰ ਸਨ।