ਕੋਟਕਪੂਰਾ, 31 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਕੋਟਕਪੂਰਾ ਦੇ ਪ੍ਰਧਾਨ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੋਫੈਸਰ ਹਰਬੰਸ ਸਿੰਘ ਪਦਮ, ਮੁਖਤਿਆਰ ਸਿੰਘ ਮੱਤਾ, ਤਰਸੇਮ ਨਰੂਲਾ ਅਤੇ ਗੁਰਚਰਨ ਸਿੰਘ ਮਾਨ ਨੇ ਦੱਸਿਆ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੇ 86ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਰਕਾਰੀ ਹਾਈ ਸਕੂਲ ਜਲਾਲੇਆਣਾ ਵਿਖੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਹਨਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਰਸਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਸਮਾਗਮ ਹਾਲ ਦੀ ਘੜੀ ਮੁਲਤਵੀ ਕਰਨਾ ਪਿਆ ਹੈ। ਉਹਨਾਂ ਅੱਗੇ ਦੱਸਿਆ ਕਿ ਜਲਦੀ ਹੀ ਇਹ ਸਮਾਗਮ ਕੀਤਾ ਜਾਵੇਗਾ ਅਤੇ ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਜਲਾਲੇਆਣਾ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।