ਜ਼ਿਲ੍ਹਾ ਸਿੱਖਿਆ ਅਫਸਰ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
ਕੋਟਕਪੂਰਾ, 3 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੀ ਸਕੂਲ ਟੂਰਨਾਮੈਂਟ ਕਮੇਟੀ ਦੀ ਚੋਣ ਸੈਸ਼ਨ 2025 ਤੋਂ 2027 ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕੀਤੀ ਗਈ। ਇਹ ਚੋਣ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ਼੍ਰੀਮਤੀ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਦੀਪ ਦਿਉੜਾ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ/ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਅਤੇ ਸਰੀਰਕ ਸਿੱਖਿਆ ਦੇ ਅਧਿਆਪਕ ਸ਼ਾਮਿਲ ਹੋਏ। ਇਸ ਮੌਕੇ ਹੋਏ ਇਜਲਾਸ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਸਰਬਸੰਮਤੀ ਨਾਲ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਨਵਪ੍ਰੀਤ ਸਿੰਘ ਬਰਾੜ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸ.ਸ.ਸ.ਸ. ਮਚਾਕੀ ਮੱਲ ਸਿੰਘ ਨੂੰ ਬਤੌਰ ਜਨਰਲ ਸਕੱਤਰ, ਬਲਵਿੰਦਰ ਸਿੰਘ ਹੈੱਡ ਮਾਸਟਰ ਸ.ਹ.ਸ. ਢਿੱਲਵਾਂ ਕਲਾਂ ਨੂੰ ਸੀਨੀਅਰ ਮੀਤ ਪ੍ਰਧਾਨ, ਨਰੇਸ਼ ਕੁਮਾਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਕੰਸਸਸ ਕੋਟਕਪੂਰਾ ਨੂੰ ਸਹਾਇਕ ਸਕੱਤਰ, ਇਕਬਾਲ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸ.ਸ.ਸ.ਸ. ਚੰਦਭਾਨ ਨੂੰ ਟੈਕਨੀਕਲ ਮੈਂਬਰ, ਮੈਂਬਰ ਅਧਿਆਪਕਾ ਵਜੋਂ ਗਗਨਦੀਪ ਕੌਰ ਬਰਾੜ ਸਹਸ ਸਾਧਾਂਵਾਲਾ ਅਤੇ ਮੈਂਬਰ ਅਧਿਆਪਕ ਵਜੋਂ ਮਨੋਜ ਭਨਿਆਰ ਜੋਤੀ ਮਾਡਲ ਸਕੂਲ ਨੂੰ ਚੁਣਿਆ ਗਿਆ। ਇਸ ਮੌਕੇ ਕੁਲਦੀਪ ਸਿੰਘ ਗਿੱਲ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਮਨਪ੍ਰੀਤ ਸਿੰਘ ਵਾਂਦਰ, ਮਨਜਿੰਦਰ ਸਿੰਘ ਬਰਾੜ, ਜਗਮੋਹਨ ਸਿੰਘ ਬਰਾੜ ਵੱਲੋਂ ਇਸ ਚੋਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਗਈ। ਇਸ ਮੌਕੇ ਡੀ.ਈ.ਓ. ਮੈਡਮ ਨੀਲਮ ਰਾਣੀ ਨੇ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਵਧੀਆ ਕਾਰਗੁਜ਼ਾਰੀ ਲਈ ਪ੍ਰੇਰਿਆ।