ਕੋਟਕਪੂਰਾ, 9 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਕੋਟਕਪੂਰਾ ਤਹਿਸੀਲ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ ਇਕੱਠੇ ਹੋ ਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਤੋਂ ਭਗੌੜਾ ਹੋ ਚੁੱਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਤੇ ਕੈਬਨਿਟ ਸ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ਤੇ ਆ ਕੇ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਵਜੋਂ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਰੇਬਾਜੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਗਏ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਪ੍ਰੇਮ ਚਾਵਲਾ, ਪੈਨਸ਼ਨਰ ਆਗੂ ਸੁਭਾਸ਼ ਚੰਦਰ ਸ਼ਰਮਾ, ਕੁਲਵਿੰਦਰ ਸਿੰਘ ਮੌੜ, ਵੀਰਇੰਦਰਜੀਤ ਸਿੰਘ ਪੁਰੀ, ਬਲਵਿੰਦਰ ਸਿੰਘ ਗੋਸੁਆਮੀ, ਗੁਰਚਰਨ ਸਿੰਘ ਸਿੱਖਾਂ ਵਾਲਾ ਮੁੱਖ ਅਧਿਆਪਕ, ਬਲਕਾਰ ਸਿੰਘ ਸਹੋਤਾ, ਅਮਰਜੀਤ ਸਿੰਘ ਦੁੱਗਲ, ਪ੍ਰੀਤਮ ਸਿੰਘ ਖਜ਼ਾਨਾ ਦਫਤਰ, ਕੁਲਵੰਤ ਸਿੰਘ ਚਾਨੀ,ਵੀਰ ਸਿੰਘ ਕੰਮੇਆਣਾ, ਦਰਸ਼ਨ ਬਾਵਾ, ਸੋਮ ਨਾਥ ਅਰੋੜਾ, ਪੂਰਨ ਸਿੰਘ ਸਰਾਵਾਂ, ਤਰਸੇਮ ਨਰੂਲਾ, ਸੁਖਮੰਦਰ ਸਿੰਘ ਸੰਧਵਾਂ, ਕੇਵਲ ਸਿੰਘ ਸਬ ਇੰਸਪੈਕਟਰ ਅਤੇ ਗੁਰਦੀਪ ਭੋਲਾ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪਿਛਲੇ ਲਗਭਗ ਸਾਢੇ ਤਿੰਨ ਸਾਲਾਂ ਤੋਂ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਗਈ ਨਾਂਹ ਪੱਖੀ ਪਹੁੰਚ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਹੁਤ ਸਾਰੇ ਮਸਲੇ ਲਮਕ ਅਵਸਥਾ ਵਿੱਚ ਪਏ ਹਨ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਯਕਮੁਸ਼ਤ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 13 ਫੀਸਦੀ ਚਾਰ ਕਿਸ਼ਤਾਂ ਅਤੇ ਪਿਛਲੀਆਂ ਕਿਸ਼ਤਾਂ ਦਾ ਰਹਿੰਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਸਮੂਹ ਕੱਚੇ, ਠੇਕਾ ਅਧਾਰਤ, ਆਊਟ ਸੌਰਸ ਮੁਲਾਜ਼ਮਾਂ ਅਤੇ ਵੱਖ-ਵੱਖ ਸਕੀਮਾ ਆਸ਼ਾ ਵਰਕਰਜ਼, ਆਂਗਨਵਾੜੀ ਵਰਕਰਜ਼, ਮਿਡ ਡੇ ਮੀਲ ਵਰਕਰਜ਼ ਆਦਿ ਸਕੀਮ ਵਰਕਰਾਂ ਨੂੰ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇ।ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਲਗਾਤਾਰ ਤਿੱਖੇ ਐਕਸ਼ਨ ਕਰਕੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਲੋਕਾਂ ਦੀ ਕਚਹਿਰੀ ਵਿੱਚ ਸਮੇਂ ਸਮੇਂ ਜਾ ਕੇ ਨੰਗਾ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਪੈਨਸ਼ਨਰ ਯੂਨੀਅਨ ਏਟਕ ਦੇ ਆਗੂ ਅਸ਼ੋਕ ਕੌਸ਼ਲ ਨੇ ਕਿਹਾ ਕਿ ਅੱਜ 8 ਅਗਸਤ ਦੇ ਦਿਨ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਅੱਜ ਦੇ ਦਿਨ 1942 ਨੂੰ ਦੇਸ਼ ਵਾਸੀਆਂ ਨੇ ‘ਅੰਗਰੇਜ਼ੋ ਭਾਰਤ ਛਡੋ’ ਦਾ ਨਾਅਰਾ ਬੁਲੰਦ ਕਰਕੇ ਅਜ਼ਾਦੀ ਦੀ ਜੰਗ ਨੂੰ ਤੇਜ਼ ਕੀਤਾ ਸੀ। ਹੁਣ ਜਿਵੇਂ ਝਾੜੂ ਵਾਲੀ ਪਾਰਟੀ ਦੇ ਬਾਹਰਲੇ ਆਗੂਆਂ ਨੇ ਪੰਜਾਬ ਉੱਪਰ ਆਪਣਾ ਲੋਟੂ ਸ਼ਿਕੰਜਾ ਕੱਸਿਆ ਹੋਇਆ ਹੈ, ਪੰਜਾਬ ਦੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨਾਂ ਨੂੰ ਮੰਗ ਕਰਨੀ ਚਾਹੀਦੀ ਹੈ ਕਿ ‘ਕੇਜਰੀਵਾਲ ਜੁੰਡਲੀ ਪੰਜਾਬ ਛੱਡੇ’। ਇੱਕ ਮਤੇ ਰਾਹੀਂ ਸੰਸਾਰ ਦੇ ਵੱਡੇ ਸਾਮਰਾਜੀ ਚੌਧਰੀ ਟਰੰਪ ਵੱਲੋਂ ਭਾਰਤ ਵਰਗੇ ਵਿਸ਼ਾਲ ਦੇਸ਼ ਖਿਲਾਫ਼ ਭੰਡੀ ਪ੍ਰਚਾਰ ਕਰਨ, ਧਮਕੀਆਂ ਦੇਣ ਅਤੇ ਭਾਰਤੀ ਸਮਾਨ ‘ਤੇ 50 ਫ਼ੀਸਦੀ ਟੈਰਿਫ ਲਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਾਮਰਾਜ ਦੇ ਦਬਾਅ ਹੇਠ ਉਸਦੀਆਂ ਕਿਸਾਨ ਮਾਰੂ ਵਪਾਰਕ ਸ਼ਰਤਾਂ ਮੰਨਣ ਦੀ ਬਜਾਏ ਉਸ ਨੂੰ ਠੋਕਵਾਂ ਜਵਾਬ ਦੇਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਦਰਸ਼ਨ ਸਿੰਘ ਪ੍ਰਿੰਸੀਪਲ ਜੁਗਰਾਜ ਸਿੰਘ, ਖਰੈਤੀ ਲਾਲ ਸ਼ਰਮਾ, ਸੁਰਜੀਤ ਸਿੰਘ ਭੱਟੀ, ਮਦਨ ਲਾਲ ਸ਼ਰਮਾ ਸੰਧਵਾਂ, ਹਾਕਮ ਸਿੰਘ, ਸੁਰਿੰਦਰ ਕੁਮਾਰ ਮੰਜਾਲ, ਬਲਵਿੰਦਰ ਸਿੰਘ ਪਟਵਾਰੀ, ਭੀਮ ਸੈਨ, ਜਸਵੀਰ ਸਿੰਘ, ਗੁਰਚਰਨ ਸਿੰਘ ਮਾਨ, ਨਛੱਤਰ ਸਿੰਘ ਮੱਤਾ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਬਰਾੜ, ਪ੍ਰਿੰਸੀਪਲ ਦਿੱਗਵਿਜੇ ਸਿੰਘ, ਰਣਬੀਰ ਸਿੰਘ, ਗੇਜ ਰਾਮ ਭੌਰਾ, ਪੂਰਨ ਸਿੰਘ ਸੰਧਵਾਂ, ਮਲਕੀਤ ਸਿੰਘ ਢਿਲਵਾਂ, ਜਗਰੂਪ ਸਿੰਘ, ਹਾਕਮ ਸਿੰਘ, ਮੰਦਰ ਸਿੰਘ, ਕਸ਼ਮੀਰਾ ਸਿੰਘ, ਵਿਨੋਦ ਕੁਮਾਰ ਧਵਨ, ਰਮੇਸ਼ਵਰ ਸਿੰਘ ਸੁਪਰਡੈਂਟ, ਗੁਰਕੀਰਤ ਸਿੰਘ, ਓਮ ਪ੍ਰਕਾਸ਼ ਸ਼ਰਮਾ, ਗੁਰਜੰਟ ਸਿੰਘ ਮੌੜ, ਮਲਕੀਤ ਸਿੰਘ ਭਾਣਾ, ਹਰਦੀਪ ਸਿੰਘ ਫਿੱਡੂ ਭਲਵਾਨ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਲੈਕਚਰਾਰ, ਜਲੌਰ ਸਿੰਘ , ਕੇਵਲ ਸਿੰਘ ਲੰਭਵਾਲੀ, ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਕੇਵਲ ਸਿੰਘ, ਸਵਰਨ ਸਿੰਘ ਇੰਸਪੈਕਟਰ ਕੁਲਮਿੰਦਰ ਸਿੰਘ, ਜਗਜੀਤ ਸਿੰਘ, ਰਣਧੀਰ ਸਿੰਘ, ਰਾਜਿੰਦਰ ਕੁਮਾਰ,ਸੁਖਵਿੰਦਰ ਸਿੰਘ, ਜਗਰੂਪ ਸਿੰਘ, ਬਲਵਿੰਦਰ ਸਿੰਘ ਅਤੇ ਸੁਖਦੇਵ ਰਾਮ ਆਦਿ ਹਾਜ਼ਰ ਸਨ।