ਫ਼ਰੀਦਕੋਟ, 9 ਅਗਸਤ (ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦਾ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਵਿੱਚ ਲਾਇਸੰਸੀ ਅਸਲਾ ਨਾਲ ਨਾ ਲੈ ਕੇ ਚੱਲਣ ਅਤੇ ਡਰੋਨ ਉਡਾਉਣ ’ਤੇ ਮਿਤੀ 12-08-2025 ਤੋਂ 16-08-2025 ਤੱਕ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਰਹੇ ਹਨ ਅਤੇ ਇਸ ਸਮਾਗਮ ਵਿੱਚ ਨਹਿਰੂ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਤੇ ਮੁੱਖ ਮੰਤਰੀ ਪੰਜਾਬ ਦੀ ਆਮਦ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਲਟਰੀ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।