ਬੂਥ ਪੱਧਰ ’ਤੇ ਪਾਰਟੀ ਨੂੰ ਕਰਾਂਗੇ ਹੋਰ ਮਜਬੂਤ : ਪਰਵਿੰਦਰ ਸਿੰਘ ਮੱਲਾ
ਕੋਟਕਪੂਰਾ, 13 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਸ਼੍ਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ ਸੋਸ਼ਲ ਮੀਡੀਆ ਵਿੰਗ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਮੱਲਾ ਅਤੇ ਜ਼ਿਲ੍ਹਾ ਸਕੱਤਰ ਮਨਜੀਤ ਸ਼ਰਮਾ ਵੱਲੋਂ ਪਾਰਟੀ ਵਲੰਟੀਅਰਜ਼ ਨਾਲ ਮਾਰਕਿਟ ਕਮੇਟੀ ਦਫ਼ਤਰ ਕੋਟਕਪੂਰਾ ਵਿੱਚ ਮੀਟਿੰਗ ਕੀਤੀ ਗਈ। ਪਾਰਟੀ ਵਰਕਰਾਂ ਅਤੇ ਸੋਸ਼ਲ ਮੀਡੀਆ ਵਲੰਟੀਅਰਜ਼ ਨਾਲ ਗੱਲਬਾਤ ਕਰਦਿਆਂ ਸਾਰਿਆਂ ਨੂੰ ਪਾਰਟੀ ਦਾ ਬੂਥ ਲੈਵਲ ਤੱਕ ਪ੍ਰਚਾਰ ਕਰਨ ਅਤੇ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਆਪਣੇ ਸੰਬੋਧਨ ਦੌਰਾਨ ਜਿਲਾ ਸ਼ੋਸ਼ਲ ਮੀਡੀਆ ਇੰਚਾਰਜ ਪਰਵਿੰਦਰ ਸਿੰਘ ਮੱਲਾ ਅਤੇ ਜਿਲਾ ਜ਼ਿਲ੍ਹਾ ਸਕੱਤਰ ਮਨਜੀਤ ਸ਼ਰਮਾ ਨੇ ਆਖਿਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਇਕ ਵਰਗ ਦੀ ਭਲਾਈ ਲਈ ਨਵੀਆਂ ਨੀਤੀਆਂ ਅਤੇ ਸਕੀਮਾ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿੰਨਾ ਦਾ ਪ੍ਰਚਾਰ ਬੂਥ ਪੱਧਰ ’ਤੇ ਬਹੁਤ ਘੱਟ ਹੁੰਦਾ ਹੈ, ਜਿਸ ਕਰਕੇ ਬਹੁਤ ਸਾਰੇ ਲੋੜਵੰਦ ਪਰਿਵਾਰ ਅਜਿਹੀਆਂ ਸਕੀਮਾ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਰਕੇ ਘਰ-ਘਰ ਪਹੁੰਚ ਕੇ ਸਕੀਮਾ ਬਾਰੇ ਦੱਸਣ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਉਹਨਾ ਸਾਰੇ ਪਾਰਟੀ ਵਰਕਰਾਂ ਦਾ ਡੱਟ ਕੇ ਪ੍ਰਚਾਰ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਜ਼ਿਲ੍ਹਾ ਵਾਈਸ ਪ੍ਰਧਾਨ ਜਗਜੀਤ ਸਿੰਘ ਸੁਪਰਡੈਂਟ, ਜ਼ਿਲ੍ਹਾ ਮੀਡੀਆ ਸਕੱਤਰ ਮਿੰਟੂ ਗਿੱਲ ਕੋਟਕਪੂਰਾ, ਜਸਪ੍ਰੀਤ ਕੌਰ ਕਲਿਆਣ, ਪੂਨਮ ਰਾਣੀ ਸਮੇਤ ਬਹੁਤ ਸਾਰੇ ਪਾਰਟੀ ਵਲੰਟੀਅਰਜ਼ ਹਾਜ਼ਰ ਰਹੇ।