
ਕੋਟਕਪੂਰਾ, 24 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਬਾਬਾ ਫਰੀਦ ਪਬਲਿਕ ਸਕੂਲ, ਫਰੀਦਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਵੱਧ ਇਨਾਮ ਹਾਸਲ ਕੀਤੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ 15 ਸਕੂਲਾਂ ਨੇ ਹਿੱਸਾ ਲਿਆ ਸੀ। ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਮਨਕਰਨ ਕੌਰ ਨੇ ਕਹਾਣੀ ਲੇਖਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਹਰਲੀਨ ਕੌਰ ਨੇ ਲੇਖ ਲੇਖਣ ਵਿੱਚ ਦੂਜਾ ਸਥਾਨ, ਪ੍ਰਭਜੋਤ ਕੌਰ ਨੇ ਕਵਿਤਾ ਲੇਖਣ ਵਿੱਚ ਦੂਜਾ ਸਥਾਨ ਅਤੇ ਜਸਕੀਰਤ ਕੌਰ ਨੇ ਕਵਿਤਾ ਗਾਇਨ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਜਿੱਤ ’ਤੇ ਸਕੂਲ ਦੀ ਕਾ. ਪ੍ਰਿੰਸੀਪਲ ਸੁਖਦੀਪ ਕੌਰ ਨੇ ਕਿਹਾ ਕਿ ਇਹ ਸਫਲਤਾ ਸਾਰੇ ਸਕੂਲ ਤੇ ਇਲਾਕੇ ਲਈ ਮਾਣ ਦੀ ਗੱਲ ਹੈ। ਓਹਨਾ ਦਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਭ ਤੋਂ ਵੱਧ ਇਨਾਮ ਜਿੱਤਣ ਨਾਲ ਬਾਬਾ ਫਰੀਦ ਪਬਲਿਕ ਸਕੂਲ ਨੇ ਆਪਣੀ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਸਿੱਖਿਆ ਦੀ ਗੁਣਵੱਤਾ ਦਾ ਸਬੂਤ ਦਿੱਤਾ ਹੈ। ਇਹ ਉਪਲੱਬਧੀ ਫਰੀਦਕੋਟ ਜ਼ਿਲ੍ਹੇ ਦੇ ਸਿੱਖਿਆ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰਦੀ ਹੈ। ਕਾ. ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਹੋਰ ਬੱਚਿਆਂ ਲਈ ਪ੍ਰੇਰਣਾ ਦਾ ਸਰੋਤ ਹੈ।