ਫਰੀਦਕੋਟ 26 ਅਗਸਤ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਕਲਾ ਅਤੇ ਸਾਹਿਤ ਨੂੰ ਸਮਰਪਿਤ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਹਿਤਕਾਰਾਂ ਅਤੇ ਕਲਾਕਾਰਾਂ ਨਾਲ ਰੂਬਰੂ ਕਰਵਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ 31 ਅਗਸਤ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਸਵੇਰੇ 10 ਵਜੇ ਸਾਹਿਤਕ ਰੂਬਰੂ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਬਲਦੇਵ ਇਕਵੰਨ ਅਤੇ ਜਨਰਲ ਸਕੱਤਰ ਕੁਲਵੰਤ ਸਰੋਤਾ ਨੇ ਇਲਾਕੇ ਦੀਆਂ ਸਾਹਿਤ ਸਭਾਵਾਂ ਦੇ ਮੈਂਬਰਾਂ ਨੂੰ ਇਸ ਪ੍ਰੋਗਰਾਮ ਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਗੀਤਕਾਰ ਗੀਤਾ ਦਿਆਲਪੁਰਾ ਅਤੇ ਗੀਤਕਾਰ ਜਸਵੰਤ ਬੋਪਾਰਾਏ ਨੂੰ ਪੰਜਾਬੀ ਗੀਤਕਾਰੀ ‘ਚ ਪਾਏ ਅਹਿਮ ਯੋਗਦਾਨ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ।