ਭਾਜਪਾ ਆਗੂਆਂ ਨੇ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਦੇ ਐਲਾਨ ਦੀ ਕੀਤੀ ਸ਼ਲਾਘਾ
ਕੋਟਕਪੂਰਾ, 28 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਹਰਿਆਣਾ ਸਰਕਾਰ ਵੱਲੋਂ 41 ਸਾਲਾਂ ਬਾਅਦ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਫੈਸਲਾ ਲਿਆ ਗਿਆ ਹੈ। ਸਰਕਾਰ ਦੇ 121 ਪੀੜਤ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਐਲਾਨ ਦੀ ਸ਼ਲਾਘਾ ਕਰਦਿਆਂ ਭਾਰਤੀ ਜਨਤਾ ਪਾਰਟੀ ਜਿਲ੍ਹਾ ਫਰੀਦਕੋਟ ਦੇ ਰਾਜਨ ਨਾਰੰਗ ਜਿਲ੍ਹਾ ਮੀਤ ਪ੍ਰਧਾਨ, ਮਨਵੀਰ ਰੰਗਾ ਜਿਲਾ ਯੂਥ ਪ੍ਰਧਾਨ, ਕ੍ਰਿਸ਼ਨ ਨਾਰੰਗ ਮੰਡਲ ਪ੍ਰਧਾਨ ਕੋਟਕਪੂਰਾ, ਹਰਦੀਪ ਸ਼ਰਮਾ ਸੀਨੀਅਰ ਭਾਜਪਾ ਆਗੂ ਅਤੇ ਮਨਜੀਤ ਨੇਗੀ ਮੰਡਲ ਜਨਰਲ ਸਕੱਤਰ ਕੋਟਕਪੂਰਾ ਨੇ ਕਿਹਾ ਕਿ ਇਹ ਕੰਮ ਹੋਰ ਪਾਰਟੀਆਂ ਨਹੀਂ, ਸਗੋਂ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ। ਇਸ ਮੌਕੇ ਬੋਲਦੇ ਹੋਏ ਉਹਨਾ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣੇ ਦੇ 121 ਪਰਿਵਾਰਾਂ ਦੇ ਘਰਾਂ ਵਿੱਚੋਂ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਜੋ ਵੱਡਾ ਐਲਾਨ ਕੀਤਾ ਹੈ, ਇਹ ਬਹੁਤ ਹੀ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਦਾ ਇਹ ਐਲਾਨ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਸਰਕਾਰ ਦਾ ਕਦਮ ਵੱਡੀ ਰਾਹਤ ਮੰਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਕਤਲੇਆਮ ਹੋਇਆ ਸੀ। ਇਸ ਕਤਲੇਆਮ ਦੌਰਾਨ ਹਰਿਆਣਾ ਦੇ 121 ਲੋਕਾਂ ਦੀ ਮੌਤ ਹੋ ਗਈ ਸੀ, ਜਿੰਨ੍ਹਾਂ ਦੇ ਪਰਿਵਾਰਾਂ ਦੀ ਸਹਿਮਤੀ ਨਾਲ ਹਰਿਆਣਾ ਸਰਕਾਰ ਵਲੋਂ ਉਨ੍ਹਾਂ ਦੇ ਘਰ ਦੇ ਇਕ ਇਕ ਮੈਂਬਰ ਨੂੰ ਪਹਿਲ ਦੇ ਆਧਾਰ ’ਤੇ ਸਰਕਾਰੀ ਨੋਕਰੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 1984 ਦੇ ਦੰਗਿਆਂ ਸਮੇ ਹਰਿਆਣਾ ਵਿੱਚ ਹੋਏ ਸਿੱਖ ਕਤਲੇਆਮ ਦੌਰਾਨ 20 ਗੁਰਦੁਆਰੇ, 221 ਘਰ, 154 ਦੁਕਾਨਾ, 57 ਫੈਕਟਰੀਆਂ, 3 ਰੇਲਵੇ ਕੋਚ ਅਤੇ 85 ਵਾਹਨ ਸਾੜ ਦਿੱਤੇ ਗਏ ਸਨ, ਜੋ ਕਿ ਬਹੁਤ ਹੀ ਦੁਖਦਾਈ ਸੀ। ਅੰਤ ਵਿੱਚ ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਚੁੱਕੇ ਗਏ ਇਸ ਕਦਮ ਨੂੰ ਪੀੜਤ ਪਰਿਵਾਰਾਂ ਲਈ ਜਾਗੀ ਆਸਾ ਦੀ ਕਿਰਨ ਨੂੰ ਆਪਾ ਅੱਜ ਨਵੇਂ ਸਵੇਰੇ ਵਾਂਗ ਵੇਖਦੇ ਹੋਏ ਸੀ.ਐਮ. ਸੈਣੀ ਦੇ ਸ਼ਲਾਘਾਯੋਗ ਕਦਮ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਦੇਰ ਨਾਲ ਹੀ ਸਹੀ ਪਰ ਇਸ ਸਿੱਖ ਕਤਲੇਆਮ ਅੱਜ ਤੱਕ ਕਿਸੀ ਵੀ ਸਰਕਾਰ ਨੇ ਨਹੀਂ ਸੋਚਿਆ ਪਰ ਭਾਰਤੀ ਜਨਤਾ ਪਾਰਟੀ ਨੇ ਚਾਹੇ ਦੇਰ ਮਗਰੋਂ ਸੋਚਿਆ ਪਰ ਸੋਚਿਆ ਜਰੂਰ, ਕਿਉਂਕਿ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਇਹ ਕੰਮ ਕੋਈ ਹੋਰ ਪਾਰਟੀ ਨਹੀਂ ਕਰ ਸਕਦੀ ਸੀ, ਇਸ ਲਈ ਅਸੀਂ ਭਾਰਤੀ ਜਨਤਾ ਪਾਰਟੀ ਦੀ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਅਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ ਪਾਰਟੀ ਨੂੰ ਅੱਗੇ ਲੈ ਕੇ ਜਾਵਾਂਗੇ।