ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਫੈਸਲਾ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਦਾ ਤੁਰੰਤ ਐਲਾਨ ਕਰੇ
ਫਰੀਦਕੋਟ ,5 ਸਤੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼ )
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, ਸੈਕਟਰ 22 ਬੀ ਚੰਡੀਗੜ੍ਹ ਦੇ ਸੂਬਾਈ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ ਅਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ ਪੰਜਾਬ ਅੰਦਰ ਨਾਜੁਕ ਸਥਿਤੀ ਬਣੀ ਹੋਈ ਹੈ ਅਤੇ ਵੱਡੇ ਪੱਧਰ ਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਗਿਆ ਹੈ। ਜਥੇਬੰਦੀ ਵੱਲੋਂ ਇਸ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਆਪਣੀਆਂ ਪੂਰੀਆਂ ਕੋਸ਼ਿਸ਼ਾਂ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪ੍ਰੇਰਿਤ ਕਰਕੇ ਫੰਡ ਇਕੱਠਾ ਕੀਤਾ ਜਾਵੇ ਅਤੇ ਆਪਣੇ ਪੱਧਰ ਤੇ ਹੜ ਪੀੜਤਾਂ ਦੀ ਮਦਦ ਕੀਤੀ ਜਾਵੇ। ਇਸ ਤੋਂ ਇਲਾਵਾ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਹੜ ਪ੍ਰਭਾਵਿਤ ਖੇਤਰ ਐਲਾਨ ਕਰਨ ਕਰਕੇ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ,ਪੰਜਾਬ ਸਰਕਾਰ ਵੱਲੋਂ ਵੀ ਵੱਡੇ ਪੱਧਰ ਤੇ ਰਾਹਤ ਕਾਰਜ ਅਰੰਭੇ ਜਾਣ ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਸਕੇ ਅਤੇ ਮਹਾਂਮਾਰੀ ਤੋਂ ਬਚਾਅ ਹੋ ਸਕੇ।