ਕੋਟਕਪੂਰਾ, 9 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਪੈਟਰੋਲੀਅਮ ਐਸੋਸੀਏਸ਼ਨ ਫ਼ਰੀਦਕੋਟ ਨੇ 1.50 ਲੱਖ ਰੁਪਏ ਦੀ ਰਕਮ ਮੁੱਖ ਮੰਤਰੀ ਰਾਹਤ ਫੰਡ ਲਈ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸੋਂਪੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਸ ਸਮਾਜ-ਸੇਵਾ ਅਤੇ ਮਨੁੱਖਤਾ-ਪ੍ਰੇਰਿਤ ਉਪਰਾਲੇ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਦੇ ਸਮੇਂ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਦਿੱਤਾ ਗਿਆ ਯੋਗਦਾਨ ਬੇਹੱਦ ਕੀਮਤੀ ਹੁੰਦਾ ਹੈ। ‘ਇਹ ਰਕਮ ਸਿਰਫ਼ ਇਕ ਦਾਨ ਨਹੀਂ, ਸਗੋਂ ਉਹਨਾਂ ਪਰਿਵਾਰਾਂ ਲਈ ਨਵੀਂ ਉਮੀਦ ਦੀ ਕਿਰਨ ਹੈ ਜਿਹੜੇ ਹੜ੍ਹ ਕਾਰਨ ਘਰ-ਬਾਰ, ਰੁਜ਼ਗਾਰ ਤੇ ਰੁਜ਼ਗਾਰ, ਖੇਤੀਬਾੜੀ ਆਦਿ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਇਸ ਰਕਮ ਰਾਹੀਂ ਪ੍ਰਸ਼ਾਸਨ ਨੂੰ ਹੜ੍ਹ ਪੀੜਤ ਪਰਿਵਾਰਾਂ ਤੱਕ ਜ਼ਰੂਰੀ ਸਹਾਇਤਾ, ਖਾਦ-ਸਪਲਾਈ, ਕੱਪੜੇ, ਦਵਾਈਆਂ ਅਤੇ ਅਸਥਾਈ ਰਿਹਾਇਸ਼ ਮੁਹੱਈਆ ਕਰਵਾਉਣ ਆਦਿ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਸਾਰੀਆਂ ਸਮਾਜਿਕ ਸੰਸਥਾਵਾਂ, ਉਦਯੋਗਪਤੀਆਂ ਅਤੇ ਵਪਾਰੀ ਵਰਗ ਨੂੰ ਵੀ ਅਪੀਲ ਕੀਤੀ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਅੱਗੇ ਆ ਕੇ ਮਨੁੱਖਤਾ ਮਨੁੱਖਤਾ ਦੀ ਮੱਦਦ ਕਰਨ। ਪੈਟਰੋਲੀਅਮ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਦੌਰਾਨ ਭਰੋਸਾ ਦਿਵਾਇਆ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋੜ ਪਈ ਤਾਂ ਉਹ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਤਿਆਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਉਹਨਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਹੜ੍ਹ ਵਰਗੀ ਕੁਦਰਤੀ ਆਫ਼ਤ ਦੇ ਸਮੇਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਹਰ ਸੰਭਵ ਮੱਦਦ ਦਿੱਤੀ ਜਾਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਗੁਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।