ਕੋਟਕਪੂਰਾ, 9 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਤ ਹੀ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੀਆਂ ਲੜਕੀਆਂ ਨੇ ਕਰਾਟੇ, ਤਾਈਕਵਾਂਡੋ ਅਤੇ ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਿਲ ਕੀਤੀਆਂ। ਕਰਾਟੇ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਪ੍ਰਭਜੀਤ ਕੌਰ ਨੇ ਦੂਜਾ, ਅੰਡਰ-17 ਵਰਗ ਵਿੱਚ ਦਿਵਿਆਂਸ਼ੀ, ਅਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੇ ਪਹਿਲਾ, ਤਾਈਕਵਾਂਡੋ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚ ਰਚਨਾ ਕੁਮਾਰੀ ਅਤੇ ਈਸ਼ਾ ਨੇ ਪਹਿਲਾ, ਦੀਕਸ਼ਾ, ਰਮਨਦੀਪ ਕੌਰ ਅਤੇ ਗੁਰਲੀਨ ਕੌਰ ਨੇ ਦੂਜਾ, ਅੰਡਰ-17 ਵਰਗ ਵਿੱਚ ਯੋਗਿਤਾ, ਸੁਖਮਨਪ੍ਰੀਤ ਕੌਰ, ਬਲਜੀਤ ਕੌਰ, ਅਕਸ਼ੀਸ਼, ਹਰਨੂਰ ਕੌਰ, ਅਰਸ਼ਦੀਪ ਕੌਰ ਅਤੇ ਰਿਧੀ ਨੇ ਪਹਿਲਾ ਅਤੇ ਨਵਨੀਤ ਕੌਰ ਨੇ ਦੂਜਾ, ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚ ਵੈਸ਼ਨਵੀ, ਰਮਨਦੀਪ ਕੌਰ ਅਤੇ ਗੁਰਸੀਰਤ ਕੌਰ ਨੇ ਪਹਿਲਾ, ਅੰਡਰ-17 ਵਰਗ ਵਿੱਚ ਜਸਵੀਰ ਕੌਰ, ਬਲਜੀਤ ਕੌਰ, ਤਾਨਿਆ ਅਤੇ ਨਵਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਖਿਡਾਰਣਾਂ, ਕੋਚ ਸਹਿਬਾਨ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਖਿਡਾਰਣਾਂ ਨੂੰ ਆਪਣਾ ਮੁਕਾਮ ਹਾਸਿਲ ਕਰਨ ਲਈ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸਕੂਲ ਦੇ ਕੋਚ ਹਰਵਿੰਦਰ ਸਿੰਘ, ਰਾਜਪ੍ਰੀਤ ਸਿੰਘ ਅਤੇ ਪ੍ਰਾਈਵੇਟ ਅਤੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕੋਚ ਸਹਿਬਾਨ ਵੀ ਹਾਜ਼ਰ ਸਨ।