ਖਰਾਬ ਸਿਹਤ ਦੇ ਬਾਵਜੂਦ, ਮੁੱਖ ਮੰਤਰੀ ਹਸਪਤਾਲ ’ਚ ਇਲਾਜ ਅਧੀਨ ਹਨ ਪਰ ਉਨ੍ਹਾਂ ਦੀ ਚਿੰਤਾ ਬਰਕਰਾਰ : ਪਰਵਿੰਦਰ ਸਿੰਘ
ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜੇ ਵੀ ਹਾਲਤ ਸੁਧਰਨ ਦੇ ਬਾਵਜੂਦ ਪੰਜਾਬ ਪ੍ਰਤੀ ਚਿੰਤਤ ਹਨ। ਕੈਬਨਿਟ ਮੀਟਿੰਗ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਲੰਟੀਅਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਬਹੁਤ ਹੀ ਸ਼ਲਾਘਾਯੋਗ ਫੈਸਲਾ ਲਿਆ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ’ਜਿਸ ਦਾ ਖੇਤ ਉਹਦੀ ਰੇਤ ਸਕੀਮ ਤਹਿਤ ਕਿਸਾਨ ਨੂੰ ਰੇਤ ਚੁੱਕਣ ਦੀ ਦੇਵਾਂਗੇ ਆਗਿਆ’ ਦੇਣ ਦੇ ਦਿੱਤੇ ਫੈਸਲੇ ਦਾ ਸਵਾਗਤ ਕਰਦੇ ਹਨ। ਸੋਸ਼ਲ ਮੀਡੀਆ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਲਈ ਲਏ ਗਏ ਫੈਸਲਿਆਂ ਲਈ ਉਹ ਮੁੱਖ ਮੰਤਰੀ ਦਾ ਦਿਲੋਂ ਧੰਨਵਾਦ ਕਰਦੇ ਹਨ, ਕਿਉਂਕਿ ਉਨ੍ਹਾਂ ਦੀ ਖਰਾਬ ਸਿਹਤ ਦੇ ਬਾਵਜੂਦ, ਮੁੱਖ ਮੰਤਰੀ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਪੰਜਾਬ ਲਈ ਉਨ੍ਹਾਂ ਦੀ ਚਿੰਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਵਿੱਚ ਹੜ੍ਹਾਂ ਕਾਰਨ ਰੇਤ ਆਈ ਹੈ, ਉਹ ਇਸਨੂੰ ਵੇਚ ਸਕਦੇ ਹਨ, ਉਹ ਆਪਣੇ ਘਰਾਂ ਦੀ ਮੁਰੰਮਤ ਲਈ ਰੇਤ ਦੀ ਵਰਤੋਂ ਕਰ ਸਕਦੇ ਹਨ, ਇਹ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 15,000 ਰੁਪਏ ਦੇ ਮੁਆਵਜ਼ੇ ਦੀ ਮੰਗ ਮਿਲ ਰਹੀ ਸੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ 20 ਹਜਾਰ ਪ੍ਰਤੀ ਏਕੜ ਮੁਆਵਜਾ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਨੁਕਸਾਨੇ ਗਏ ਸਾਰੇ ਘਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨਾਂ ਕਿਹਾ ਕਿ ਹੜਾਂ ਅਤੇ ਮੀਂਹ ਕਾਰਨ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।