ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ. ਸਿਮਰਜੀਤ ਸਿੰਘ ਸੇਖੋਂ, ਪ੍ਰਧਾਨ, ਟਿੱਲਾ ਬਾਬਾ ਫ਼ਰੀਦ ਰੀਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ, ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਸੁਸਾਇਟੀ ਅਤੇ ਡਿਸਟਿਕ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਨੇ ਨਿਊ ਮੋਤੀ ਬਾਗ ਗਨ ਕਲੱਬ, ਪਟਿਆਲਾ ਵਿਖੇ ਕਰਵਾਏ ਗਏ ਸ਼ੂਟਿੰਗ ਮੁਕਾਬਲੇ ਵਿੱਚ ਹਿੱਸਾ ਲਿਆ। ਇਹ ਮੁਕਾਬਲਾ ਪੰਜਾਬ ਰਾਈਫ਼ਲ ਸ਼ੂਟਿੰਗ ਐਸੀਸੋਏਸ਼ਨ ਵੱਲੋਂ ਕਰਵਾਇਆ ਗਿਆ। ਉਹਨਾਂ ਨੇ ਆਪਣੀ ਕੈਟੀਗਿਰੀ ਵਿੱਚੋਂ ਗੋਲਡ ਮੈਡਲ ਹਾਸਿਲ ਕਰਕੇ ਫ਼ਰੀਦਕੋਟ ਜਿਲ੍ਹੇ ਦਾ ਨਾਂਅ ਰੋਸ਼ਨ ਕੀਤਾ। ਉਹਨਾਂ ਦੀ ਇਸ ਜਿੱਤ ’ਤੇ ਬਾਬਾ ਫ਼ਰੀਦ ਸੰਸਥਾਵਾਂ ਦੇ ਸਾਰੇ ਮੈਬਰਾਂ ਵੱਲੋਂ ਉਹਨਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਗਈ।