ਕੋਟਕਪੂਰਾ, 15 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ 69ਵੀਆਂ ਪੰਜਾਬ ਰਾਜ ਜਿਲ੍ਹਾ ਪੱਧਰੀ ਸਕੂਲ ਖੇਡਾਂ 2025-26 ਵਿੱਚ ਜੋਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਨੂੰ ਮੈਡਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸ਼ਾਨਦਾਰ ਮੱਲਾਂ ਮਾਰਦਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਸਕੂਲੀ ਪੱਧਰ ਤੇ ਜੋਨਲ ਅਤੇ ਜਿਲ੍ਹਾ ਪੱਧਰ ਖੇਡ ਮੁਕਾਬਲੇ ਚਲ ਰਹੇ ਸਨ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਸਾਰੀਆਂ ਖੇਡਾਂ ਜਿਵੇਂ ਕਿ ਬੈਡਮਿੰਟਨ, ਸ਼ਤਰੰਜ, ਜੂਡੋ, ਕਿੱਕ ਬਾਕਸਿੰਗ, ਬਾਸਕਿਟਬਾਲ, ਯੋਗਾ, ਸਕੂਐਸ਼ ਅਤੇ ਰੱਸਾ-ਕਸ਼ੀ ਖੇਡਾਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆ ਹੋਇਆਂ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ ਹਨ। ਇਨ੍ਹਾਂ ਸ਼ਾਨਦਾਰ ਜਿੱਤਾਂ ਕਰਕੇ ਕੁਝ ਵਿਦਿਆਰਥੀ ਸਟੇਟ ਪੱਧਰ ’ਤੇ ਹੋਣ ਵਾਲੇ ਖੇਡ ਮੁਕਾਬਲੇ ਵਿੱਚ ਹਿੱਸਾ ਲੈਣ ਜਾ ਰਹੇ ਹਨ। ਜਿਲ੍ਹਾ ਪੱਧਰ ’ਤੇ ਯੋਗਾ ਅੰਡਰ-19 ਲੜਕੀਆਂ ਵਿੱਚ ਕੋਮਲਦੀਪ ਕੌਰ ਪੁੱਤਰੀ ਅਵਤਾਰ ਸਿੰਘ, ਕਮਲਦੀਪ ਕੌਰ ਪੁੱਤਰੀ ਰਾਮ ਸਿੰਘ, ਨਵਜੋਤ ਕੌਰ ਪੁੱਤਰੀ ਵਰਿੰਦਰ ਸਿੰਘ, ਲਵਨਿਆ ਗਰਗ ਪੁੱਤਰੀ ਮਨੀਸ਼ ਗਰਗ ਅਤੇ ਸੁਖਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ ਅਤੇ ਯੋਗਾ ਅੰਡਰ-17 ਲੜਕੀਆਂ ਵਿੱਚ ਮਨਮੀਤ ਕੌਰ ਪੁੱਤਰੀ ਬਲਜਿੰਦਰ ਸਿੰਘ, ਅਕਾਂਸ਼ੀ ਪੁੱਤਰੀ ਵਿਜੇ ਕੁਮਾਰ ਅਤੇ ਸ਼੍ਰਿਸ਼ਟੀ ਪੁੱਤਰੀ ਹਰਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਂਸੀ ਤਗਮਾ ਹਾਸਲ ਕੀਤਾ। ਸ਼ਤਰੰਜ ਅੰਡਰ-19 ਲੜਕੀਆਂ ਵਿੱਚ ਅਕਾਂਸ਼ਾ ਪਾਂਡੇ ਪੁੱਤਰੀ ਜਨਾਰਦਨ ਪਾਂਡੇ, ਕੋਮਲ ਪੁੱਤਰੀ ਵਿਸ਼ਾਲ, ਸਿਮਰਜੀਤ ਕੌਰ ਪੁੱਤਰੀ ਅੰਗਰੇਜ਼ ਸਿੰਘ, ਅਨੁਰੀਤ ਕੌਰ ਪੁੱਤਰੀ ਬਲਤੇਜ ਸਿੰਘ ਅਤੇ ਸਿਮਰਨ ਕੌਰ ਪੁੱਤਰੀ ਸਤਨਾਮ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮਾ ਹਾਸਲ ਕੀਤਾ। ਜੂਡੋ ਵਿੱਚ ਅੰਡਰ-19 ਲੜਕੀਆਂ ’ਚ ਕਰਨਜੋਤੀ ਪੁੱਤਰੀ ਬੂਟਾ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ, ਕੋਮਲਦੀਪ ਕੌਰ ਪੁੱਤਰੀ ਅਵਤਾਰ ਸਿੰਘ ਅਤੇ ਕਮਲਦੀਪ ਕੌਰ ਪੁੱਤਰੀ ਰਾਮ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮਾ ਹਾਸਲ ਕੀਤਾ। ਜੂਡੋ ਅੰਡਰ 17 ਲੜਕੀਆਂ ਵਿੱਚ ਮਨਮੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ, ਲਵਜੋਤ ਕੌਰ ਪੁੱਤਰੀ ਲਵਲੀ ਰਾਜਾ ਅਤੇ ਜਸਮੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮਾ ਹਾਸਲ ਕੀਤਾ। ਜੁਡੋ ਅੰਡਰ 14 ਲੜਕੀਆਂ ਵਿੱਚ ਪਵਨਦੀਪ ਕੌਰ ਪੁੱਤਰੀ ਰਾਮ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ। ਵਿਦਿਆਰਥੀਆਂ ਦੇ ਇਸ ਚੰਗੇ ਪ੍ਰਦਰਸ਼ਨ ਦੇ ਵਿੱਚ ਉਹਨਾਂ ਦੇ ਡੀ.ਪੀ.ਈ. ਮਨੋਜ ਭਨਿਆਰ ਅਤੇ ਕੋਚ ਉਮੇਸ਼ ਕੰਵਲ ਦਾ ਵੀ ਅਹਿਮ ਯੋਗਦਾਨ ਹੈ। ਪ੍ਰਿੰਸੀਪਲ ਮੈਡਮ ਨੇ ਕਾਮਨਾ ਕੀਤੀ ਕਿ ਜਿਵੇਂ ਵਿਦਿਆਰਥੀਆਂ ਨੇ ਜਿਲ੍ਹਾ ਪੱਧਰ ’ਤੇ ਮੱਲਾਂ ਮਾਰੀਆਂ ਹਨ, ਉਸੇ ਤਰ੍ਹਾਂ ਸਟੇਟ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਕੇ ਸਕੂਲ ਅਤੇ ਜਿਲ੍ਹੇ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਇਸ ਖੁਸ਼ੀ ਦੇ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।