ਕੋਟਕਪੂਰਾ, 15 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀ ਨੌ ਵਿਖੇ ਮਰੀਜ਼ਾਂ ਵਾਸਤੇ ਲੰਗਰ ਦੀ ਸੇਵਾ ਕੀਤੀ ਗਈ। ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਮਰੀਜ਼ਾਂ ਵਾਸਤੇ ਹਰ ਰੋਜ਼ ਗੁਰਦੁਆਰਾ ਸਾਹਿਬਜਾਦਾ ਬਾਬਾ ਅਜੀਤ ਸਿੰਘ ਜੀ ਲੰਗਰ ਮਾਤਾ ਖੀਵੀ ਜੀ ਦੇ ਸੇਵਾਦਾਰਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਜਿਸ ਦੇ ਸਬੰਧ ਵਿੱਚ ਵੱਖੋ-ਵੱਖ ਪਿੰਡਾਂ ਵਿੱਚੋਂ ਲੰਗਰ ਲਿਆਂਦਾ ਜਾਂਦਾ ਹੈ। ਹਰ ਮਹੀਨੇ ਦੀ 14 ਤਰੀਕ ਨੂੰ ਪਿੰਡ ਹਰੀ ਨੌ ਦੀ ਵਾਰੀ ਆਉਂਦੀ ਹੈ, ਜਿਸ ਵਿੱਚ ਹਰ ਮਹੀਨੇ ਇੱਕ ਪਰਿਵਾਰ ਵੱਲੋਂ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਇਸ ਮਹੀਨੇ ਭਾਈ ਅਮਰਜੀਤ ਸਿੰਘ ਸਾਬਕਾ ਮੈਂਬਰ ਗੁਰਦੁਆਰਾ ਬਾਬਾ ਭਾਈ ਸਾਂਈਂ ਜੀ ਸਪੁੱਤਰ ਗੁਰਪਿਆਰ ਸਿੰਘ ਦੇ ਪਰਿਵਾਰ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ। ਸਰਬੱਤ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਾਈਆਂ ਬੀਬੀਆਂ ਨੇ ਲੰਗਰ ਤਿਆਰ ਕੀਤਾ ਗਿਆ। ਅਤੇ ਗੁਰਦੁਆਰਾ ਬਾਬਾ ਅਜੀਤ ਸਿੰਘ ਜੀ ਦੇ ਸੇਵਾਦਾਰਾਂ ਰਾਹੀਂ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਲੰਗਰ ਭੇਜਿਆ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਸਿੱਧੂ, ਡਾ: ਬੱਬੂ ਸਿੰਘ, ਮਾਸਟਰ ਗੇਜ ਰਾਮ ਭੌਰਾ ਸਕੱਤਰ ਕਿਰਤੀ ਕਿਸਾਨ ਯੂਨੀਅਨ, ਕੁਲਵੰਤ ਸਿੰਘ ਪ੍ਰਧਾਨ, ਅੰਗਰੇਜ਼ ਸਿੰਘ ਗੋਰਾ, ਗੁਰਨੈਬ ਸਿੰਘ ਪ੍ਰਧਾਨ ਬੀ.ਕੇ.ਯੂ. ਡਕੌਂਦਾ, ਨਿਰਮਲ ਸਿੰਘ ਨਿੰਮਾ, ਜਗਮੀਤ ਸਿੰਘ ਮੀਤਾ, ਡਾ ਗੁਰਮੀਤ ਸਿੰਘ ਧਾਲੀਵਾਲ, ਦਵਿੰਦਰ ਸਿੰਘ ਸਮੇਤ ਸੰਗਤਾਂ ਵੀ ਹਾਜ਼ਰ ਸਨ।