ਕੋਟਕਪੂਰਾ, 16 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਡੇ ਦੇਸ਼ ਦੇ ਹਰਮਨ ਪਿਆਰੇ ਨੇਤਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਮੌਕੇ ਵਿਸ਼ਾਲ ਖੂਨਦਾਨ ਕੈਂਪ 17 ਸਤੰਬਰ 2025 ਦਿਨ ਬੁੱਧਵਾਰ ਨੂੰ ਯੂਥ ਭਾਜਪਾ ਫਰੀਦਕੋਟ ਅਤੇ ਭਾਜਪਾ ਮੰਡਲ ਕੋਟਕਪੂਰਾ ਵੱਲੋਂ ਸ਼੍ਰੀ ਨਵ ਦੁਰਗਾ ਭਵਨ ਮੰਡਲੀ ਸ਼੍ਰੀ ਮਾਂ ਚਾਮੁੰਡਾ ਮੰਦਰ ਦੇ ਸਹਿਯੋਗ ਨਾਲ ਕੇਦਾਰਨਾਥ ਖੇਮਕਾ ਧਰਮਸ਼ਾਲਾ ਕੋਟਕਪੂਰਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਦੇ ਸਮੂਹ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਹੋ ਚੁੱਕਿਆ ਹੈ। ਉਕਤ ਜਾਣਕਾਰੀ ਦਿੰਦਿਆਂ ਭਾਜਪਾ ਦੇ ਜਿਲਾ ਪ੍ਰਧਾਨ ਗੌਰਵ ਕੱਕੜ ਅਤੇ ਜਿਲਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਖੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਖੂਨਦਾਨ ਕੈਂਪ ਵਿਚ ਸ਼ਮੂਲੀਅਤ ਕਰਕੇ ਆਪਣਾ ਯੋਗਦਾਨ ਪਾਉਣ। ਉਹਨਾ ਕਿਹਾ ਕਿ ਖੂਨਦਾਨ ਕਰਨਾ ਸਮਾਜ ਦਾ ਮਹਾਂਦਾਨ ਹੈ, ਖੂਨਦਾਨ ਕਰਨ ਨਾਲ ਜਿੱਥੇ ਸਿਹਤ ਨਰੋਈ ਹੁੰਦੀ ਹੈ, ਉੱਥੇ ਹੀ ਇਨਸਾਨ ਦੀ ਕੀਮਤੀ ਜਾਨ ਵੀ ਬਚਦੀ ਹੈ। ਉਹਨਾਂ ਦੱਸਿਆ ਕਿ ਖੂਨਦਾਨ ਕਰਨ ਵਾਲੇ ਦਾਨੀ ਸੱਜਣਾ ਨੂੰ ਰਿਫਰੈਸ਼ਮੈਂਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।