ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ 25 ਅਗਸਤ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਰੰਘਰੇਟਾ ਗੁਰੂ ਕਾ ਬੇਟਾ ਬਖਸ਼ਿਸ ਦਿਵਸ ਦੇ 350 ਸਾਲਾ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦੇ 25ਵਿਦਿਆਰਥੀਆਂ ਅਤੇ 4 ਅਧਿਆਪਕਾਂ ਨੇ ਭਾਗ ਲਿਆ। ਨਤੀਜਾ ਆਉਣ ‘ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਕੋਰਾਡੀਨੇਟਰ ਸ. ਜਸਪ੍ਰੀਤ ਸਿੰਘ ਖਾਲਸਾ ਅਤੇ ਉਹਨਾਂ ਦੀ ਟੀਮ ਵੱਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਮੈਨੇਜਿੰਗ ਡਾਇਰੈਕਟਰ ਸ. ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ, ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਤਰਾਂ ਦੇ ਹੋਣ ਵਾਲੇ ਹੋਰ ਗੁਰਮਤਿ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।