ਫ਼ਰੀਦਕੋਟ 20 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਆਈ.ਡੀ.ਬੀ.ਆਈ. ਬੈਂਕ ਫ਼ਰੀਦਕੋਟ ਵੱਲੋਂ “ਹੋਪ ਸਕੀਮ” ਦੇ ਤਹਿਤ ਅੱਜ ਸਿਵਲ ਹਸਪਤਾਲ ਫ਼ਰੀਦਕੋਟ ਨੂੰ ਮਰੀਜ਼ਾਂ ਦੀ ਸਹੂਲਤ ਲਈ ਵੱਖ-ਵੱਖ ਤਰ੍ਹਾਂ ਦੀਆਂ ਮਸ਼ੀਨਾਂ ਅਤੇ ਕਈ ਹੋਰ ਜ਼ਰੂਰੀ ਚੀਜ਼ਾਂ ਭੇਟ ਕੀਤੀਆਂ ਗਈਆਂ।
ਇਹ ਯੋਗਦਾਨ ਬੈਂਕ ਮੈਨੇਜਰ ਮਨਰਾਜ ਸਿੰਘ ਬਰਾੜ ਵੱਲੋਂ ਹਸਪਤਾਲ ਪ੍ਰਬੰਧਕਾ ਨੂੰ ਸੌਂਪਿਆ ਗਿਆ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ , ਡਾ. ਜੈਪ੍ਰੀਤ ਸਿੰਘ , ਸਿੱਧੂ ਫਾਰਮੇਸੀ ਅਫਸਰ ਕੁਲਦੀਪ ਸਿੰਘ ਚਹਿਲ , ਮੈਨੇਜਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਮੈਨੇਜਰ ਮਨਰਾਜ ਸਿੰਘ ਬਰਾੜ ਨੇ ਦੱਸਿਆ ਕਿ ਇਹ ਉਪਰਾਲਾ ‘ਹੋਪ ਸਕੀਮ’ ਤਹਿਤ ਬੈਂਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣਾ ਹੈ।
ਸਿਵਲ ਹਸਪਤਾਲ ਪ੍ਰਬੰਧਕਾ ਵੱਲੋਂ ਦੇ ਮਨੇਜਰ ਤੇ ਸਮੂਹ ਬੈਂਕ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਇਹ ਮਸ਼ੀਨਰੀ ਹਸਪਤਾਲ ਦੀਆਂ ਸੇਵਾਵਾਂ ਵਿੱਚ ਨਿਖਾਰ ਲਿਆਉਣ ਵਿੱਚ ਮਦਦਗਾਰ ਸਾਬਤ ਹੋਵੇਗੀ।