ਕੋਟਕਪੂਰਾ, 20 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਹਰ ਇੱਕ ਪੰਜਾਬੀ ਹਰ ਸਾਲ ਕੋਈ ਇੱਕ ਦਿਨ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ। ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ/ਪ੍ਰਿੰਸੀਪਲ ਸ੍ਰੀਮਤੀ ਸੁਰਿਦਰ ਕੌਰ ਜੀ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿੱਚੋਂ ਹਨ, ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀ ਨੂੰ ਪੰਜਾਬੀ ਪਹਿਰਾਵੇ ਨਾਲ ਜੁੜਨ ਅਤੇ ਸੁੱਧ ਪੰਜਾਬੀ ਵਿੱਚ ਗੱਲਬਾਤ ਕਰਨ ਲਈ ਉਤਸਾਹਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਕਵਿਤਾ ਉਚਾਰਨ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਅਤੇ ਚਾਰਟ-ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਸਮਾਗਮ ਵਿੱਚ ਸਮੂਹ ਸਟਾਫ ਦਾ ਵਿਸ਼ੇਸ ਯੋਗਦਾਨ ਰਿਹਾ।