ਕੋਟਕਪੂਰਾ, 20 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025 ਦੇ ਮੱਦੇਨਜਰ ਬਾਬਾ ਸ਼ੇਖ ਫ਼ਰੀਦ ਜੀ ਦੇ ਜੀਵਨ ਅਤੇ ਸਲੋਕਾਂ ਨਾਲ ਸਬੰਧਤ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਦਸਮੇਸ਼ ਪਬਲਿਕ ਸਕੂਲ, ਫਰੀਦਕੋਟ ਦੇ ਵਿਦਿਆਰਥੀਆਂ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਉਦੇ ਹੋਏ ਸ਼ਬਦ ਗਾਇਣ ਵਿੱਚ ਦੂਜਾ ਸਥਾਨ, ਲੇਖ ਮੁਕਾਬਲੇ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀ ਅੰਜਨਵੀਰ ਸਿੰਘ ਨੇ ਦੂਜਾ ਸਥਾਨ ਅਤੇ ਪ੍ਰਸ਼ਨੋਤਰੀ ਮੁਕਾਬਲੇ ਵਿੱਚੋਂ ਗਿਆਰਵੀ ਜਮਾਤ ਦੀ ਵਿਦਿਆਰਥਨ ਮਨਵੀਰ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਜੇਤੂ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਨਗਦ ਇਨਾਮ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੀ ਖੁਸ਼ੀ ਸਾਂਝੀ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਅਤੇ ਪ੍ਰਿੰਸੀਪਲ ਅਪੂਰਵ ਦੇਵਗਨ ਨੇ ਜੇਤੂ ਬੱਚਿਆਂ, ਮਾਪਿਆਂ, ਸਬੰਧਤ ਕੋਆਰਡੀਨੇਟਰ ਅਤੇ ਅਧਿਆਪਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਵਾਇਸ ਪ੍ਰਿੰਸੀਪਲ ਰਾਕੇਸ਼ ਧਵਨ, ਖਜਾਨਚੀ ਸਵਰਨਜੀਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।