
ਕੋਟਕਪੂਰਾ, 22 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ 75ਵੇਂ ਜਨਮਦਿਨ ਨੂੰ ਸਮਰਪਿਤ ਭਾਜਪਾ ਵਲੋਂ ਮਨਾਏ ਜਾ ਰਹੇ ‘ਸੇਵਾ ਪਖਵਾੜੇ’ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸਥਾਨਕ ਮੁਕਤਸਰ ਰੋਡ ’ਤੇ ਸਥਿਤ ਨਿਰੋਗ ਬਾਲ ਆਸ਼ਰਮ ਵਿਖ਼ੇ ਵੱਖ ਵੱਖ ਕਿਸਮਾਂ ਦੇ ਬੂਟੇ ਲਾਏ ਗਏ। ਇਸ ਮੌਕੇ ਸੀਨੀਅਰ ਭਾਜਪਾ ਆਗੂ ਮਾਸਟਰ ਹਰਬੰਸ ਲਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ’ਤੇ 7.5 ਮਿਲੀਅਨ ਰੁੱਖ ਲਗਾਏ ਜਾਣਗੇ, ਜਿਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਈ ਜਾਵੇਗੀ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ ਅਤੇ ਸੂਬੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਬਣਦਾ ਯੋਗਦਾਨ ਪਾਉਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹਰਦੀਪ ਸ਼ਰਮਾ ਅਤੇ ਕ੍ਰਿਸ਼ਨ ਨਾਰੰਗ ਦੇ ਆਖਿਆ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲਣ ਵਾਲੇ ਸੇਵਾ ਪਖਵਾੜੇ ਦੌਰਾਨ ਭਾਜਪਾ ਵਰਕਰਾਂ ਵੱਲੋਂ ਖੂਨਦਾਨ ਕੈਂਪਾਂ ਦੇ ਨਾਲ-ਨਾਲ ਸ਼ਹਿਰਾਂ ਵਿੱਚ ਨਮੋ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰਾਜਨ ਨਾਰੰਗ ਅਤੇ ਮਨਜੀਤ ਨੇਗੀ ਦੇ ਦੱਸਿਆ ਕਿ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਮੋਦੀ ਜੀ ਦੇ 75ਵੇਂ ਜਨਮਦਿਨ ਨੂੰ ਦੋ ਹਫ਼ਤਿਆਂ ਤੱਕ ‘ਸੇਵਾ ਪਖਵਾੜੇ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ। ਕਰਤਾਰ ਸਿੰਘ ਸਿੱਖਾਂਵਾਲਾ ਅਤੇ ਸੋਨੂੰ ਸਿੰਗਲਾ ਨੇ ਦੱਸਿਆ ਕਿ ਮੋਦੀ ਜੀ ਦੇ ਜਨਮਦਿਨ ਮੌਕੇ ਲਾਏ ਖੂਨਦਾਨ ਕੈੰਪ ਦੌਰਾਨ ਗੁਜਰਾਤ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨੇ ਖੂਨਦਾਨ ਦਾ ਵਿਸ਼ਵ ਰਿਕਾਰਡ ਬਣਾਇਆ, ਜਿਸ ਦੇ 378 ਕੈਂਪਾਂ ਵਿੱਚ 56,265 ਯੂਨਿਟ ਖੂਨਦਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇੰਨੇ ਵੱਡੇ ਪੱਧਰ ’ਤੇ ਖੂਨਦਾਨ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੰਦ ਭਾਰਤੀ, ਰਵਿੰਦਰ ਪਾਲ ਸਮੇਤ ਹੋਰ ਵੀ ਭਾਜਪਾ ਆਗੂ ਹਾਜਰ ਸਨ।