ਕੋਟਕਪੂਰਾ, 22 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ 2025 ਦੇ ਤੀਜੇ ਦਿਨ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਸ. ਦੀਪਇੰਦਰ ਸਿੰਘ ਸੇਖੋ, ਡਾ. ਗੁਰਇੰਦਰ ਮੋਹਨ ਸਿੰਘ, ਸ. ਸੁਰਿੰਦਰ ਸਿੰਘ ਰੋਮਾਣਾ, ਸ. ਚਰਨਜੀਤ ਸਿੰਘ ਸੇਖੋ, ਸ. ਗੁਰਜਾਪ ਸਿੰਘ ਸੇਖੋਂ ਅਤੇ ਸ. ਨਰਿੰਦਰਪਾਲ ਸਿੰਘ ਬਰਾੜ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਦੌਰਾਨ ਕਥਾ-ਵਾਚਕ ਅਤੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸਤਬੰਰ ਨੂੰ ਸ਼ਾਮ ਦੇ ਸਮੇਂ ਗੁ ਗੋਦੜੀ ਸਾਹਿਬ ਵਿਖੇ ਭਾਈ ਜਸਵਿੰਦਰ ਸਿੰਘ ਜੀ ਦਰਦੀ ਕਥਾ- ਵਾਚਕ, ਸ੍ਰੀ ਹਰਮਦਿੰਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਨਿਰਭੇਅ ਸਿੰਘ, ਰਾਗੀ ਜੱਥਾ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੇ ਆਪਣੇ ਰੂਹਾਨੀ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਅੰਤ ਵਿੱਚ ਕਮੇਟੀ ਵੱਲੋਂ ਸਿੰਘ ਸਹਿਬਾਨਾਂ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।