ਕੋਟਕਪੂਰਾ, 24 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ 2025 ਦੇ ਚੌਥੇ ਦਿਨ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਦੀਪਇੰਦਰ ਸਿੰਘ ਸੇਖੋ, ਡਾ. ਗੁਰਇੰਦਰ ਮੋਹਨ ਸਿੰਘ, ਸੁਰਿੰਦਰ ਸਿੰਘ ਰੋਮਾਣਾ, ਚਰਨਜੀਤ ਸਿੰਘ ਸੇਖੋ, ਗੁਰਜਾਪ ਸਿੰਘ ਸੇਖੋ ਅਤੇ ਨਰਿੰਦਰਪਾਲ ਸਿੰਘ ਬਰਾੜ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਦੌਰਾਨ ਕਥਾ-ਵਾਚਕ ਅਤੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਸਿਮਰਜੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁ ਗੋਦੜੀ ਸਾਹਿਬ ਵਿਖੇ ਰਾਗੀ ਜੱਥਾ ਭਾਈ ਜੋਧਵੀਰ ਸਿੰਘ ਜੀ, ਹਜ਼ੂਰੀ ਰਾਗੀ, ਦਰਬਾਰ ਸਾਹਿਬ, ਅੰਮ੍ਰਿਤਸਰ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ, ਹਜ਼ੂਰੀ ਰਾਗੀ ਦਰਬਾਰ ਸਾਹਿਬ, ਅੰਮ੍ਰਿਤਸਰ ਜੀ ਨੇ ਆਪਣੇ ਰੂਹਾਨੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੀਮਤੀ ਡਾ. ਪ੍ਰਗਿਆ ਜੈਨ, ਐੱਸ.ਐੱਸ.ਪੀ., ਫਰੀਦਕੋਟ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ ਤੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਕਮੇਟੀ ਨੇ ਸਿੰਘ ਸਹਿਬਾਨਾਂ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ।