ਕੋਟਕਪੂਰਾ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਵਿਖੇ ਐੱਨ.ਐੱਸ.ਐੱਸ. ਡੇ ਮਨਾਇਆ ਗਿਆ । ਇਸ ਦੇ ਸਬੰਧ ਵਿੱਚ ਸਕੂਲ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਮਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਐੱਨ.ਐੱਸ.ਐੱਸ. ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਚਲਾਇਆ ਜਾਂਦਾ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਗਰਾਮ ਹੈ, ਜੋ ਨੌਜਵਾਨਾਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਬਣਾਇਆ ਗਿਆ ਹੈ।
ਐੱਨ.ਐੱਸ.ਐੱਸ ਦੇ ਇਤਿਹਾਸ ਬਾਰੇ ਦੱਸਦੇ ਹੋਏ ਕਿਹਾ ਕਿ ਐੱਨ.ਐੱਸ.ਐੱਸ ਦੀ ਸ਼ੁਰੂਆਤ 24 ਸਤੰਬਰ 1969 ਨੂੰ ਮਹਾਤਮਾ ਗਾਂਧੀ ਦੇ ਜਨਮ ਸ਼ਤਾਬਦੀ ਸਾਲ ਵਿੱਚ ਹੋਈ ਸੀ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸ਼ਖਸੀਅਤ ਅਤੇ ਚਰਿੱਤਰ ਨੂੰ ਸਮਾਜ ਸੇਵਾ ਰਾਹੀਂ ਵਿਕਸਤ ਕਰਨਾ ਹੈ।ਗਾਂਧੀ ਜੀ ਦਾ ਮੰਨਣਾ ਸੀ ਕਿ ਦੇਸ਼ ਦੀ ਸੇਵਾ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਅਤੇ ਐੱਨ.ਐੱਸ.ਐੱਸਇਸੇ ਸਿਧਾਂਤ ‘ਤੇ ਅਧਾਰਤ ਹੈ। ਫਿਰ ਉਹਨਾਂ ਦੱਸਿਆ ਕਿ ਐੱਨ.ਐੱਸ. ਐੱਸ. ਦਾ ਮਨੋਰਥ ਹੈ “ਮੈਂ ਨਹੀਂ, ਤੁਸੀਂ” (Not Me, But You). ਇਹ ਸਿਧਾਂਤ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਦਰਸਾਉਂਦਾ ਹੈ ਅਤੇ ਲੋਕਤੰਤਰੀ ਜੀਵਨ-ਸ਼ੈਲੀ ਨੂੰ ਬੜਾਵਾ ਦਿੰਦਾ ਹੈ। ਇਸ ਤੋਂ ਬਾਅਦ ਸਕੂਲ ਦੇ ਅਧਿਆਪਕ ਆਸ਼ੂ ਬਾਂਸਲ ਵੱਲੋਂ ਐੱਨ.ਐੱਸ.ਐੱਸ. ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਦੱਸਿਆ ਗਿਆ । ਐੱਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਵੀ ਇਸ ਪ੍ਰੋਗਰਾਮ ਵਿੱਚ ਵੱਧ ਚੜ ਕੇ ਭਾਗ ਲਿਆ ਗਿਆ । ਇਸ ਸਮੇਂ ਸਕੂਲ ਮੈਨੇਜਿੰਗ ਡਾਇਰੈਕਟਰ ਸ. ਬਲਜੀਤ ਸਿੰਘ , ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ , ਸਕੂਲ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਅਤੇ ਸਮੂਹ ਸਟਾਫ ਹਾਜਿਰ ਸਨ ।