ਝੋਨੇ ਦੀ ਕਟਾਈ ਲਈ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ
ਕਿਸਾਨਾਂ ਨੂੰ ਮੰਡੀਆਂ ਵਿੱਚ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ
ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਜਾਰੀ ਹੈ ਤੇ ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 86 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਅਤੇ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ ਤਾਂ ਜੋ ਉਨਾਂ ਨੂੰ ਆਪਣੀ ਜਿਣਸ ਨੂੰ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 75 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 11 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸਾਮ 06:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਇਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਜਾਣਕਾਰੀ, ਸਮੱਸਿਆ ਜਾਂ ਸਹਾਇਤਾ ਦੀ ਲੋੜ ਹੋਵੇ, ਤਾਂ ਉਹ ਆਪਣੇ ਸਬੰਧਤ ਸਕੱਤਰ ਮਾਰਕੀਟ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਪੋਰਟਲ ‘ਤੇ ਵੀ ਸਾਰੀ ਜਾਣਕਾਰੀ ਉਪਲਬਧ ਹੈ, ਜਿਸਨੂੰ ਕਿਸਾਨ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।