ਫਰੀਦਕੋਟ 26 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ‘ਪੰਜਾਬੀ ਭਾਸ਼ਾ ਦਿਵਸ’ ਇੱਕ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਪੰਜਾਬੀ ਭਾਸ਼ਾ ਦਾ ਇਤਿਹਾਸ ਬਹੁਤ ਵਿਸ਼ਾਲ ਹੈ। ਇਹ ਪੰਜਾਬੀ ਭਾਸਾ ਦਿਵਸ 23 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਰਾਹੀਂ ਆਪਣੀ ਬੋਲੀ ਨੂੰ ਸਾਂਭਣ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਦੁਆਰਾ ਬੱਚਿਆਂ ਵੱਲੋਂ ਸੁਨੇਹਾ ਦਿੱਤਾ ਗਿਆ। ਜਿਸ ਵਿੱਚ ਸਕੂਲ ਦੇ ਨੰਨੰ-ਮੁੰਨੇ ਵਿਦਿਆਰਥੀਆਂ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਦਿਲਚਸਪ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਸੀਨੀਅਰ ਵਿਦਿਆਰਥੀਆਂ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਆਪਣੇ ਭਾਸ਼ਣ ਰਾਹੀਂ ਪੰਜਾਬੀ ਭਾਸ਼ਾ ਦੇ ਇਤਿਹਾਸ ਅਤੇ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਾਂ ਬੋਲੀ ਦੀ ਮਹਾਨਤਾ ‘ਤੇ ਚਾਨਣਾ ਪਾਇਆ ਗਿਆ। ਇਸ ਪੰਜਾਬੀ ਦਿਵਸ ‘ਤੇ ਡਾ. ਕਸ਼ਯਪ ਨੇ ਦੱਸਿਆ ਕਿ ਅਸੀਂ ਪੰਜਾਬ ਦੇ ਜਾਏ ਹਾਂ ਅਤੇ ਪੰਜਾਬੀ ਸਾਡੀ ਰਗ-ਰਗ ਵਿੱਚ ਵਸੀ ਹੋਈ ਹੈ ਅਤੇ ਸਾਡੀ ਪੰਜਾਬੀ ਬੋਲੀ ਵਿੱਚ ਕੁਝ ਠੇਠ ਸ਼ਬਦ ਜੋ ਕਿ ਹੌਲੀ ਹੌਲੀ ਅਲੋਪ ਹੋ ਰਹੇ ਹਨ। ਅੱਜ ਸਾਨੂੰ ਲੋੜ ਹੈ ਕਿ ਅਸੀਂ ਆਪਣੀ ਮਾਂ ਬੋਲੀ ਪੰਜਾਬੀ ਨੂੰ ਇਕ-ਜੁਟ ਹੋ ਕੇ ਇਸ ਨੂੰ ਬਚਾਈਏ। ਇਸ ਸਮੇਂ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ।