ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਰੀਦਕੋਟ ਦੇ ਯੂਥ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੀ ਐਸ. ਟੀ. ‘ਚ ਕੀਤੇ ਗਏ ਨਵੇਂ ਸੁਧਾਰ ਸ਼ਲਾਘਾਯੋਗ ਉੱਦਮ ਹੈ, ਜਿਸ ਦੀ ਪੂਰੇ ਦੇਸ਼ ਦੇ ਕੋਨੇ ਕੋਨੇ ਵਿਚ ਸ਼ਲਾਘਾ ਹੋ ਰਹੀ ਹੈ, ਕਿਉਂਕਿ ਜੀ..ਐਸ.ਟੀ. ਦੇ ਨਵੇਂ ਸੁਧਾਰਾਂ ਨਾਲ ਭਾਰਤ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ। ਮਹਿੰਗਾਈ ਵਿਚ ਕਮੀ ਆਉਣ ਦੀ ਉਮੀਦ ਹੈ ਅਤੇ ਹਰ ਵਰਗ ਦੇ ਖਰੀਦ ਦਾਰ ਨੂੰ ਇਸਦਾ ਲਾਭ ਮਿਲੇਗਾ। ਮਨਵੀਰ ਰੰਗਾ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੀਆਂ ਜਰੂਰਤਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਇਹੋ ਜਿਹੇ ਕਦਮ ਚੁੱਕ ਰਹੀ ਹੈ। ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਟੈਰਫ ਵਧਾਉਣ ਦੇ ਬਾਵਜੂਦ ਵੀ ਮੋਦੀ ਪਿੱਛੇ ਨਹੀਂ ਹਟੇ, ਸਗੋਂ ਦੋਗਣੀ ਤਾਕਤ ਨਾਲ ਅੱਗੇ ਵਧੇ ਹਨ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ‘ਚ ਕੀਤੇ ਗਏ ਨਵੇਂ ਸੁਧਾਰਾਂ ਨਾਲ ਘਰ ਦੀ ਰਸੋਈ ਤੋਂ ਲੈ ਕੇ ਸਿੱਖਿਆ, ਸਿਹਤ ਅਤੇ ਰੁਜ਼ਗਾਰ, ਖੇਤੀਬਾੜੀ ਤੱਕ ਹਰ ਖੇਤਰ ਵਿਚ ਖ਼ੁਸ਼ਹਾਲੀ ਆਵੇਗੀ। ਮਨਵੀਰ ਰੰਗਾ ਅਤੇ ਉਹਨਾਂ ਦੇ ਸਮੂਹ ਯੂਥ ਵਰਕਰ ਸਾਥੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ।