ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ‘ਤੇ ਮਹਿੰਗਾਈ ਦਾ ਭਾਰ ਘਟਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਜੀ.ਐਸ.ਟੀ. ਦਰਾਂ ਵਿਚ ਬਹੁਤ ਵੱਡੀ ਤਬਦੀਲੀ ਕਰਕੇ ਜੀ.ਐਸ.ਟੀ. ਦਰ ਘਟਾ ਕੇ 5 ਫ਼ੀਸਦੀ ਅਤੇ 18 ਫ਼ੀਸਦੀ ਕਰ ਦਿੱਤੀ ਗਈ, ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਵਾਈਸ ਪ੍ਰਧਾਨ ਰਾਜਨ ਨਾਰੰਗ ਨੇ ਕਰਦਿਆਂ ਕਿਹਾ ਕਿ ਪਹਿਲਾਂ ਜੀ.ਐਸ.ਟੀ. ਦਰ 5 ਫ਼ੀਸਦੀ, 12 ਫ਼ੀਸਦੀ 18 ਫ਼ੀਸਦੀ ਅਤੇ 28 ਫ਼ੀਸਦੀ ਸੀ ਪਰ ਹੁਣ ਮੋਦੀ ਸਰਕਾਰ ਨੇ ਇਹ ਦਰ ਘਟਾ ਕੇ 5 ਫ਼ੀਸਦੀ ਅਤੇ 18 ਫ਼ੀਸਦੀ ਕਰ ਦਿੱਤੀ ਹੈ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਰਾਜਨ ਨਾਰੰਗ ਨੇ ਦੱਸਿਆ ਕਿ ਇਸ ਗੱਲ ਤੋਂ ਇਹ ਪਤਾ ਲੱਗਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਲੋਕਾਂ ਦੇ ਦੁੱਖ ਦਰਦ ਸਮਝਦੀ ਹੈ ਅਤੇ ਲੋਕ ਭਲਾਈ ਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ 5 ਵਿਚ ਵੀ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ, ਕਿਉਂਕਿ ਲੋਕ ਇਹ ਸਮਝਦੇ ਹਨ ਕਿ ਜੇਕਰ ਪੰਜਾਬ ਦਾ ਕੋਈ ਭਲਾ ਕਰ ਸਕਦਾ ਹੈ ਤਾਂ ਉਹ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਹੈ।