ਫਰੀਦਕੋਟ, 27 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਸੱਭਿਆਚਾਰਕ ਅਤੇ ਸਮਾਜ ਸੇਵਾ ਖੇਤਰ ’ਚ ਅਲੱਗ ਪਹਿਚਾਣ ਰੱਖਣ ਵਾਲੇ ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਰਜਿ:ਫ਼ਰੀਦਕੋਟ ਸਬੰਧਤ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵੱਲੋਂ ਨਿਵੇਕਲੇ ਢੰਗ ਨਾਲ ਅਧਿਆਪਕ ਦਿਵਸ ਮਨਾਉਣ ਲਈ ਵਿੱਢੀ ਮੁਹਿੰਮ ਦੇ ਦੂਸਰੇ ਪੜਾਅ ’ਚ ਕਲੱਬ ਦੇ ਪ੍ਰਧਾਨ ਅੰਤਰ ਰਾਸ਼ਟਰੀ ਭੰਗੜਾ ਕੋਚ ਗੁਰਚਰਨ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਗੁਰਮੇਲ ਸਿੰਘ ਜੱਸਲ, ਮੁੱਖ ਸਲਾਹਕਾਰ ਇੰਜ.ਬਲਤੇਜ ਸਿੰਘ ਤੇਜੀ ਜੌੜਾ, ਮੁੱਖ ਸਲਾਹਕਾਰ ਪਾਲ ਸਿੰਘ ਸੰਧੂ ਅਤੇ ਲੋਕ ਗਾਇਕ ਹਰਿੰਦਰ ਸੰਧੂ ਅਧਾਰਿਤ ਟੀਮ ਫ਼ਰੀਦਕੋਟ ਤੋਂ ਚੱਲ ਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਪਹੁੰਚੀ। ਇਸ ਮੌਕੇ ਪ੍ਰਮਾਤਮਾ ਦੇ ਚਰਨਾਂ ’ਚ ਹੜ੍ਹ ਪੀੜਤਾਂ ਦੀ ਭਲਾਈ ਲਈ ਮਿਲ ਕੇ ਅਰਦਾਸ ਕੀਤੀ ਗਈ। ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਪੰਜਾਬੀ ਲੈਕਚਰਾਰ/ਪੰਜਾਬ ਦੇ ਨਾਮਵਰ ਸ਼ਾਇਰ ਸੁਨੀਲ ਚੰਦਿਆਣਵੀ ਨੂੰ ਅਧਿਆਪਨ ਅਤੇ ਸਮਾਜ ਸੇਵਾ ਖੇਤਰ ’ਚ ਨਿਰੰਤਰ ਅਹਿਮ ਸੇਵਾਵਾਂ ਪ੍ਰਦਾਨ ਕਰਨ ਬਦਲੇ ਸਨਮਾਨ ਪੱਤਰ, ਸ਼ਾਲ ਅਤੇ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਰ ਨੇ ਸਕੂਲ ਪਹੁੰਚੀ ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਦੀ ਟੀਮ ਨੂੰ ਸਕੂਲ ਮੁਖੀ ਪੂਜਾ ਗੁਪਤਾ ਜੀ ਆਇਆਂ ਨੂੰ ਆਖਿਆ। ਇਸ ਮੌਕੇ ਲੈਕਚਰਾਰ ਸੁਨੀਲ ਚੰਦਿਆਣਵੀ ਨੇ ਸਭ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਉਹ ਸਕੂਲ ਅਤੇ ਵਿਦਿਆਰਥਣਾਂ ਦੀ ਬੇਹਤਰੀ ਵਾਸਤੇ ਹੋਰ ਸੁਹਿਦਰਤਾ ਨਾਲ ਆਪਣੀ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਹਮੇਸ਼ਾ ਯਤਨਸ਼ੀਲ ਰਹਿਣਗੇ।
ਇਸ ਮੌਕੇ ਸਕੂਲ ਦੇ ਸਟਾਫ਼ ’ਚ ਹਾਜ਼ਰ ਸਨ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਦੱਸਦਿਆਂ ਕਿਹਾ ਆਉਂਦੇ ਦਿਨਾਂ ’ਚ ਹੋਰ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਮੁੱਖ ਸਲਾਹਕਾਰ ਇੰਜ.ਬਲਤੇਜ ਸਿੰਘ ਤੇਜੀ ਨੇ ਸਕੂਲ ਮੁਖੀ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ। ਇਸ ਮੌਕੇ ਲੋਕ ਗਾਇਕ ਹਰਿੰਦਰ ਸੰਧੂ ਨੇ ਤਰੁਨੰਮ ’ਚ ’ਤੇਰੀ ਜਿਹਾ ਪਿਆਰਾ ਧੀਏ’, ਧੀਆਂ ਮਿਸ਼ਰੀ ਡਲੀਆਂ, ਮਾਪੇ ਗੀਤਾਂ ਨਾਲ ਸਭ ਨੂੰ ਵਾਰ-ਵਾਰ ਦਾਦ ਦੇਣ ਲਈ ਮਜ਼ਬੂਰ ਕੀਤਾ। ਕਲੱਬ ਦੇ ਪ੍ਰੋਗਰਾਮ ਕੋਆਰਡੀਨੇਟਰ ਗੁਰਮੇਲ ਸਿੰਘ ਜੱਸਲ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ,ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰਨ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਪਾਲ ਸਿੰਘ ਸੰਧੂ ਨੇ ਕਿਹਾ ਕਿ ਅੱਜ ਸਕੂਲਾਂ ’ਚ ਅੰਦਰ ਬਹੁਤ ਵਧੀਆ ਅਧਿਆਪਕ ਹਨ ਜੋ ਵਿਦਿਆਰਥੀਆਂ ਦੀ ਭਲਾਈ ਵਾਸਤੇ ਪੂਰੀ ਤਨਦੇਹੀ ਨਾਲ ਹਰ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਟੀਚੇ ਮਿੱਥ ਕੇ ਮਿਹਨਤ ਵਾਸਤੇ ਪ੍ਰੇਰਿਤ ਕਰਦਿਆਂ ਭਵਿੱਖ ’ਚ ਵਿਦਿਆਰਥੀਆਂ ਦੀ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਸਟੇਜ ਸਕੱਤਰ ਦੀ ਭੂਮਿਕਾ ਸੁਨੀਲ ਸ਼ਰਮਾ ਨੇ ਮਨਮੋਹਕ ਢੰਗ ਨਾਲ ਨਿਭਾਈ।