ਕੋਟਕਪੂਰਾ, 29 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਅਤੇ 25 ਸਤੰਬਰ ਨੂੰ ਡਾ. ਹਰੀ ਸਿੰਘ ਸੇਵਕ ਸਕੂਲ (ਲੜਕੇ) ਕੋਟਕਪੂਰਾ ਵਿਖੇ ਕਰਵਾਏ ਗਏ 69ਵੇਂ ਜੋਨਲ ਐਥਲੈਟਿਕਸ ਟੂਰਨਾਮੈਂਟ ਵਿੱਚ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ਸਾਲ ਉਮਰ ਵਰਗ ਵਿੱਚ 200 ਮੀਟਰ, 800 ਮੀਟਰ ਰੇਸ ਅਤੇ ਡਿਸਕਸ ਥਰੋ ਵਿੱਚ ਸੋਨ ਤਮਗੇ ਹਾਸਲ ਕਰਕੇ ਸਕੂਲ ਦਾ ਮਾਨ ਵਧਾਇਆ। ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਉੱਤੇ ਡਾਇਰੈਕਟਰ ਜਸਬੀਰ ਸਿੰਘ ਸੰਧੂ, ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਅਤੇ ਕੋਆਰਡੀਨੇਟਰ ਗਗਨਦੀਪ ਸਿੰਘ ਬਰਾੜ ਨੇ ਸਕੂਲ ਦੇ ਖਿਡਾਰੀਆਂ ਅਤੇ ਤਿਆਰੀ ਕਰਾਉਣ ਵਾਲੇ ਡੀ.ਪੀ. ਈ. ਤਰਨਜੀਤ ਸਿੰਘ, ਸੁਖਦੀਪ ਸਿੰਘ ਤੇ ਲਖਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਜ਼ਿਲ੍ਹਾ ਅਤੇ ਰਾਜ ਪੱਧਰ ਉੱਤੇ ਵੀ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।