ਕੋਟਕਪੂਰਾ/ਫਰੀਦਕੋਟ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਵ ਨਿਯੁਕਤ ਏ.ਡੀ.ਸੀ. ਫ਼ਰੀਦਕੋਟ ਸ. ਗੁਰਪ੍ਰੀਤ ਸਿੰਘ ਗਿੱਲ ਟਿੱਲਾ ਬਾਬਾ ਫ਼ਰੀਦ ਵਿਖੇ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੇ ਪਹੁੰਚਣ ‘ਤੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ, ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਜੀ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਗ੍ਰੰਥੀ ਅਜੀਤ ਸਿੰਘ ਵੱਲੋਂ ਸਿਰੋਪਾਉ ਪਾਇਆ ਗਿਆ। ਟਿੱਲਾ ਬਾਬਾ ਫ਼ਰੀਦ ਜੀ ਦੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ: ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀਆਂ ਲਿਖਤ ਕਿਤਾਬਾਂ ਭੱਟ ਕਰਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਸ. ਗੁਰਪ੍ਰੀਤ ਸਿੰਘ ਗਿੱਲ ਜੀ ਨੇ ਸੇਖੋਂ ਸਾਹਿਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੇ-ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਹਨਾਂ ਨੂੰ ਬਾਬਾ ਫ਼ਰੀਦ ਜੀ ਦੀ ਨਗਰੀ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।