ਖੋਹ ਕੀਤਾ ਗਿਆ ਮੋਟਰਸਾਈਕਲ ਅਤੇ ਮੋਬਾਇਲ ਫੋਨ ਵੀ ਬਰਾਮਦ
ਫਰੀਦਕੋਟ, 8 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਪਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਸੰਦੀਪ ਕੁਮਾਰ ਐਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਪਿੰਡ ਰਾਮੇਆਣਾ ਵਿਖੇ ਹੋਏ ਖੋਹ ਦੇ ਮਾਮਲੇ ਵਿੱਚ ਤੁਰਤ ਕਾਰਵਾਈ ਕਰਦੇ ਹੋਏ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਨਾ ਦੋਸ਼ੀਆ ਨੂੰ ਮਹਿਜ ਚੰਦ ਘੰਟਿਆਂ ਅੰਦਰ ਹੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮਨੋਜ ਕੁਮਾਰ ਡੀ.ਐਸ.ਪੀ (ਸ.ਡ) ਜੈਤੋ ਵੱਲੋ ਸਾਂਝੀ ਕੀਤੀ ਗਈ। ਗ੍ਰਿਫਤਾਰ ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਨਵੀ ਸਿੰਘ ਉਰਫ ਗੋਰਾ ਵਜੋ ਹੋਈ ਹੈ। ਦੋਨੋ ਦੋਸ਼ੀ ਜਿਲ੍ਹਾ ਮੋਗਾ ਪਿੰਡ ਵਾਂਦਰ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਪਾਸੋ ਪਿੰਡ ਰਾਮੇਆਣਾ ਵਿਖੇ ਖੋਹ ਕੀਤਾ ਮੋਟਰਸਾਈਕਲ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆ ਉਹਨਾ ਦੱਸਿਆ ਕਿ ਮਿਤੀ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੀਤੀ 3 ਅਕਤੂਬਰ ਦੀ ਰਾਤ ਨੂੰ ਕਰੀਬ 9:00 ਵਜੇ ਜਦ ਪ੍ਰੇਮ ਚੰਦ ਨਾਮ ਦਾ ਵਿਅਕਤੀ ਡਿਊਟੀ ਤੇ ਆਪਣੇ ਘਰ ਪਿੰਡ ਰਾਮੇਆਣਾ ਵਾਪਿਸ ਆ ਰਿਹਾ ਸੀ ਤਾਂ ਜਦ ਉਹ ਲਿੰਕ ਰੋਡ ਪਿੰਡ ਕਾਸਮਭੱਟੀ ਪਰ ਸੀ ਤਾਂ 2 ਅਣਪਛਾਤੇ ਮੋਟਰਸਾਈਕਲ ਸਵਾਰਾ ਨੇ ਉਸ ਨੂੰ ਰੋਕ ਕੇ ਹਥਿਆਰਾ ਨਾਲ ਸੱਟ ਮਾਰਨ ਦਾ ਡਰ ਪਾ ਕੇ ਉਸ ਪਾਸੋ ਉਸ ਦਾ ਮੋਟਰਸਾਈਕਲ, ਮੋਬਾਇਲ ਫੋਨ, ਕੁੱਝ ਨਕਦੀ ਅਤੇ ਦਸਤਾਵੇਜ ਖੋਹ ਕੇ ਭੱਜ ਗਏ ਸਨ। ਇਸਦੇ ਨਾਲ ਹੀ ਇਹਨਾ ਵੱਲੋਂ ਉਹਨਾ ਦੇ ਪਿੰਡ ਦੇ ਇੱਕ ਹੋਰ ਵਿਅਕਤੀ ਅਮਨਦੀਪ ਸਿੰਘ ਪਾਸੋ ਵੀ ਸੱਟਾਂ ਮਾਰ ਕੇ ਮੋਬਾਇਲ ਫੋਨ ਖੋਹ ਕੀਤਾ ਗਿਆ ਸੀ। ਸੂਚਨਾ ਮਿਲਣ ਸਾਰ ਹੀ ਫਰੀਦਕੋਟ ਪੁਲਿਸ ਨੇ ਤੁਰਤ ਕਾਰਵਾਈ ਕਰਦੇ ਹੋਏ ਸੰਦੀਪ ਕੁਮਾਰ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਦੇਖ-ਰੇਖ ਹੇਠ ਜਤਿੰਦਰ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਕੋਟਕਪੂਰਾ ਅਤੇ ਮਨੋਜ ਕੁਮਾਰ ਡੀ.ਐਸ.ਪੀ. (ਸ.ਡ) ਜੈਤੋ ਦੀ ਨਿਗਰਾਨੀ ਹੇਠ ਇੰਸਪੈਕਟਰ ਨਵਦੀਪ ਸਿੰਘ ਮੁੱਖ ਅਫਸਰ ਥਾਣਾ ਜੈਤੋ ਅਤੇ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀਆਂ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰਕੇ ਟੈਕਨੀਕਲ ਇਨਪੁੱਟ ਅਤੇ ਹਿਊਮਨ ਇੰਟੈਲੀਜੈਂਸ ਦੇ ਅਧਾਰ ’ਤੇ ਤੁਰਤ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਇਸ ਵਾਰਦਾਤ ਵਿੱਚ ਸ਼ਾਮਿਲ ਦੋਹਾ ਦੋਸ਼ੀਆਂ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਨਵੀ ਸਿੰਘ ਉਰਫ ਗੋਰਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਇਸ ਦੇ ਨਾਲ ਹੀ ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਪਾਸੋ ਪਿੰਡ ਰਾਮੇਆਣਾ ਵਿਖੇ ਖੋਹ ਕੀਤਾ ਮੋਟਰਸਾਈਕਲ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹਨਾ ਵੱਲੋ 3-4 ਦਿਨ ਪਹਿਲਾਂ ਵੀ ਕੋਟਕਪੂਰਾ ਵਿਖੇ ਰੇਲਵੇ ਲਾਈਨਾ ਦੇ ਨਾਲ ਇੱਕ ਵਿਅਕਤੀ ਪਾਸੋ 2000/- ਰੁਪਏ, 5/6 ਦਿਨ ਪਹਿਲਾਂ 450/-ਰੁਪਏ ਅਤੇ 4/5 ਦਿਨ ਪਹਿਲਾਂ 250/- ਰੁਪਏ ਖੋਹ ਕਰਨ ਦੀਆ ਵਾਰਦਾਤਾ ਨੂੰ ਅੰਜਾਮ ਦਿੱਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਦੋਸ਼ੀਆਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗ੍ਰਿਫਤਾਰ ਦੋਸ਼ੀ ਨਵੀ ਸਿੰਘ ਉਰਫ ਗੋਰਾ ਖਿਲਾਫ ਪਹਿਲਾ ਵੀ ਖੋਹ ਅਤੇ ਹੋਰ ਸੰਗੀਨ ਅਪਰਾਧਾਂ ਤਹਿਤ ਪਹਿਲਾ ਵੀ 02 ਮੁਕੱਦਮੇ ਦਰਜ ਰਜਿਸਟਰ ਹਨ। ਡੀ.ਐਸ.ਪੀ. ਜੈਤੋ ਮਨੋਜ ਕੁਮਾਰ ਨੇ ਦੱਸਿਆ ਕਿ ਕਿ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾ ਤੋ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 147 ਮਿਤੀ 04.10.2025 ਅਧੀਨ ਧਾਰਾ 126(2), 304, 115(2), 3(5) ਬੀ.ਐਨ.ਐਸ. ਦਰਜ ਰਜਿਸਟਰ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦਿਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।