ਕੋਟਕਪੂਰਾ, 8 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਦੀ ਹਰਿਆਣਾ ਸਰਕਾਰ ਦੀ ਤਰਜ ਦੇ ਆਧਾਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਚੋਣਾਂ ਸਮੇਂ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਦਾ ਕੀਤਾ ਐਲਾਨ ਤੁਰੰਤ ਪੂਰਾ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮੰਡਲ ਕੋਟਕਪੂਰਾ ਦੇ ਜਨਰਲ ਸਕੱਤਰ ਮਨਜੀਤ ਨੇਗੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਦੀ ਹਰਿਆਣਾ ਸਰਕਾਰ ਵਲੋਂ ਚੋਣਾਂ ਦੌਰਾਨ ਹਰਿਆਣਾ ਸੂਬੇ ਦੀਆਂ ਮਹਿਲਾਵਾਂ ਨਾਲ ਕੀਤੇ ਗਏ ਵਾਅਦੇ ਨੂੰ ਇਕ ਸਾਲ ਤੋਂ ਵੀ ਘੱਟ ਦੇ ਸਮੇਂ ਦੌਰਾਨ ਹੀ 2100 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਸ਼ਲਾਘਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਦੀ ਹਰਿਆਣਾ ਸਰਕਾਰ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਜੋ ਭਾਜਪਾ ਨੇ ਕਿਹਾ ਉਹ ਕੀਤਾ ਹੈ ਅਤੇ ਭਾਜਪਾ ਉਹੀ ਕਹਿੰਦੀ ਹੈ, ਜੋ ਕਰ ਸਕਦੀ ਹੈ। ਉਨ੍ਹਾਂ ਦੁਖ ਪ੍ਰਗਟ ਕੀਤਾ ਕਿ ਪੰਜਾਬ ਦੀ ਆਪ ਸਰਕਾਰ 3 ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਆਪਣਾ 1 ਹਜ਼ਾਰ ਰੁਪਏ ਮਹੀਨਾ ਔਰਤਾਂ ਨੂੰ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਸਕੀ।