ਕੋਟਕਪੂਰਾ, 10 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾ ਚੌਥ ਦੇ ਵਰਤ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਦੀ ਅਗਵਾਈ ਹੇਠ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਤਿੰਨ ਗਰੁੱਪਾਂ ਵਿੱਚ ਕਰਵਾਇਆ ਗਿਆ। ਪਹਿਲੇ ਗਰੁੱਪ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ, ਦੂਜੇ ਗਰੁੱਪ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਅਤੇ ਤੀਜੇ ਗਰੁੱਪ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹਨਾਂ ਗਰੁੱਪਾਂ ਦੀ ਜੱਜਮੈਂਟ ਮੈਡਮ ਆਸ਼ਾ ਰਾਣੀ, ਮੈਡਮ ਨਵਰੀਤ ਕੌਰ ਅਤੇ ਮੈਡਮ ਚੰਚਲ ਲਤਾ ਨੇ ਕੀਤੀ। ਇਸ ਮੁਕਾਬਲੇ ਵਿੱਚ ਪਹਿਲੇ ਵਰਗ ਵਿੱਚੋਂ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਕੇਂਜਲ ਨੇ ਪਹਿਲਾ, ਬਰਕਤਬਾਣੀ ਨੇ ਦੂਜਾ ਅਤੇ ਹਰਮੀਤ ਕੌਰ ਨੇ ਤੀਜਾ ਸਥਾਨ, ਦੂਜੇ ਵਰਗ ਵਿੱਚੋਂ ਸੱਤਵੀਂ ਜਮਾਤ ਦੀ ਵਿਦਿਆਰਥਣ ਅਰੂਸ਼ੀ ਨੇ ਪਹਿਲਾ, ਛੇਵੀਂ ਜਮਾਤ ਦੀ ਵਿਦਿਆਰਥਣ ਗੁਰਰੀਤ ਕੌਰ ਨੇ ਦੂਜਾ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਤੀਜਾ, ਤੀਜੇ ਵਰਗ ਵਿੱਚੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਨੇ ਪਹਿਲਾ, 11ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਤਕਦੀਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਰਾਜਵਿੰਦਰ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਨਿਸ਼ਾ ਸਿੰਗਲਾ, ਮੈਡਮ ਨਾਜ਼ੀਆ, ਮੈਡਮ ਮਹਿਕ ਸੇਠੀ, ਮੈਡਮ ਸਵੀਟੀ ਅਤੇ ਮੈਡਮ ਕੁਲਦੀਪ ਕੌਰ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।