ਸਪੀਕਰ ਸੰਧਵਾਂ ਵਲੋਂ ਖੇਡ ਸਮੱਗਰੀ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ : ਕੰਮੇਆਣਾ

ਕੋਟਕਪੂਰਾ, 13 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਜੀ ਦੇ ਸਹਿਯੋਗ ਨਾਲ ਹਲਕੇ ਦੇ ਦਿਹਾਤੀ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਦੀ ਅਗਵਾਈ ਹੇਠ ਨੇੜਲੇ ਪਿੰਡ ਕੰਮੇਆਣਾ ਦੇ ਖੇਡ ਸਟੇਡੀਅਮ ਵਿਖੇ ਹੈਂਡਬਾਲ ਕੋਚਿੰਗ ਸੈਂਟਰ ਦੇ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸੰਦੀਪ ਸਿੰਘ ਕੰਮੇਆਣਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਹ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ, ਉਹਨਾ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕਿਸੇ ਵੀ ਖੇਡ ਸਮੱਗਰੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਰਵਾਇਤੀ ਸਰਕਾਰਾਂ ਦੇ ਨੁਮਾਇੰਦਿਆਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਖਿਡਾਰੀਆਂ ਦੀ ਕੋਈ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਖੇਡਾਂ ਦੇ ਖੇਤਰ ਵਿੱਚ ਪਿੱਛੇ ਰਹਿ ਗਿਆ ਸੀ ਪਰ ਹੁਣ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਰਕਾਰ ਖਿਡਾਰੀਆਂ ਨੂੰ ਵਿਸ਼ੇਸ਼ ਸਹੂਲਤਾਂ ਦੇਣ ਲਈ ਯਤਨਸ਼ੀਲ ਹਨ। ਇਸ ਮੌਕੇ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਅਨੁਸ਼ਾਸ਼ਨ ਵਿੱਚ ਰਹਿਣਾ ਸਿਖਾਉਂਦੀਆਂ ਹਨ, ਉੱਥੇ ਹੀ ਖੇਡਾਂ ਦੇ ਖੇਤਰ ਵਿੱਚ ਆ ਕੇ ਸਾਡੀ ਨੌਜਵਾਨ ਪੀੜੀ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਤੋਂ ਬਚੇਗੀ। ਸੰਦੀਪ ਸਿੰਘ ਕੰਮੇਆਣਾ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਛੋਟੇ ਹੁੰਦਿਆਂ ਹੀ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਪੇ੍ਰਰਿਤ ਜਰੂਰ ਕਰਨ। ਇਸ ਮੌਕੇ ਹੋਰਨਾ ਤੋਂ ਇਲਾਵਾ ਸੋਨਾ ਜੌਹਲ, ਗੋਪੀ ਸਿੰਘ, ਨੈਸ਼ਨਲ ਖਿਡਾਰੀ ਹੁਸਨਦੀਪ ਸਿੰਘ, ਸੁਖਪ੍ਰੀਤ ਸਿੰਘ, ਮਹਿਕ ਸ਼ਰਮਾ ਸਮੇਤ ਸਮੂਹ ਹੈਂਡਬਾਲ ਖਿਡਾਰੀ ਵੀ ਹਾਜਰ ਸਨ।