ਫਰੀਦਕੋਟ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਅੰਕੁਸ਼ ਲਾਉਣ ਲਈ ਸਖ਼ਤ ਕਾਰਵਾਈ ਜਾਰੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ ਨਿਰਦੇਸਾ ਹੇਠ ਥਾਣੇਦਾਰ ਸੁਖਦਰਸ਼ਨ ਕੁਮਾਰ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਫਰੀਦਕੋਟ ਵੱਲੋਂ 03 ਸਾਲ ਪੁਰਾਣੇ ਮੁਕੱਮਦੇ ਵਿੱਚ ਭਗੋੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀ ਹਰਪ੍ਰੀਤ ਸਿੰਘ ਉਰਫ ਲੱਗੂ ਸਿੰਘ ਜੋ ਗਲੀ ਨੰਬਰ 05, ਬਾਜੀਗਰ ਬਸਤੀ, ਫਰੀਦਕੋਟ ਦਾ ਰਿਹਾਇਸ਼ੀ ਹੈ, ਜੋ ਕਿ ਮੁਕੱਦਮਾ ਨੰਬਰ 189 ਮਿਤੀ 01.06.2022 ਅਧੀਨ ਧਾਰਾ 379/411 ਆਈ.ਪੀ.ਸੀ ਥਾਣਾ ਸਿਟੀ ਫਰੀਦਕੋਟ ਵਿੱਚ ਭਗੋੜਾ ਚੱਲ ਰਿਹਾ ਸੀ, ਜਿੰਨਾ ਨੂੰ ਕਿ ਫਰੀਦਕੋਟ ਪੁਲਿਸ ਵੱਲੋ ਗ੍ਰਿਫਤਾਰ ਕੀਤਾ ਗਿਆ ਹੈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਜਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਲਗਾਤਾਰ ਵਿਸ਼ੇਸ਼ ਮੁਹਿੰਮਾ ਚਲਾਈਆ ਜਾ ਰਹੀਆ ਹਨ, ਜਿਸ ਤਹਿਤ ਸ਼ੱਕੀ ਵਿਅਕਤੀਆਂ ਦੀ ਪਛਾਣ, ਰਿਕਾਰਡ ਦੀ ਜਾਂਚ ਅਤੇ ਅਦਾਲਤ ਤੋਂ ਭਗੌੜੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਾਸਤੇ ਲਗਾਤਾਰ ਸਖਤ ਕਦਮ ਉਠਾਏ ਜਾ ਰਹੇ ਹਨ।