ਫਰੀਦਕੋਟ/ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿੱਚ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਖੁਸ਼ੀ ਅਤੇ ਭਾਈਚਾਰੇ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਬੀਰ ਸਿੰਘ ਸੰਧੂ, ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ, ਕੋਆਰਡੀਨੇਟਰ ਗਗਨਦੀਪ ਸਿੰਘ ਬਰਾੜ ਅਤੇ ਬਾਕੀ ਕੋਆਰਡੀਨੇਟਰਜ਼ ਨੇ ਕਰਮਚਾਰੀਆਂ ਨੂੰ ਤੋਹਫ਼ੇ ਸੌਂਪਦੇ ਹੋਏ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੀ ਤਰੱਕੀ ਵਿੱਚ ਹਰ ਵਰਗ ਦੇ ਕਰਮਚਾਰੀ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ ਅਤੇ ਇਹ ਤੋਹਫ਼ੇ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਸਨੇਹ ਦਾ ਪ੍ਰਤੀਕ ਹਨ। ਸਕੂਲ ਦੇ ਸਮਾਗਮ ਵਿੱਚ ਖੁਸ਼ੀ ਦਾ ਮਾਹੌਲ ਰਿਹਾ ਅਤੇ ਸਭ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਸਕੂਲ ਮੁਖੀ ਪਿ੍ਰੰਸੀਪਲ ਸੁਰਿੰਦਰ ਸਿੰਘ ਟੁਰਨਾ ਨੇ ਆਖਿਆ ਕਿ ਦੀਵਾਲੀ ਮੌਕੇ ਕਰਮਚਾਰੀਆਂ ਦਾ ਸਨਮਾਨ ਕਰਨ ਨਾਲ ਪ੍ਰਬੰਧਕਾਂ ਅਤੇ ਸਟਾਫ ਦੇ ਮਨਾ ਨੂੰ ਵੀ ਸਕੂਨ ਮਿਲਦਾ ਹੈ, ਕਿਉਂਕਿ ਕਿਸੇ ਵੀ ਅਦਾਰੇ ਵਿੱਚ ਕੰਮ ਕਰਨ ਵਾਲੇ ਅਧਿਆਪਕ ਅਤੇ ਕਰਮਚਾਰੀ ਪ੍ਰਬੰਧਕਾਂ ਦੇ ਪਰਿਵਾਰਕ ਮੈਂਬਰ ਬਣ ਜਾਂਦੇ ਹਨ। ਇਸ ਲਈ ਦਸਮੇਸ਼ ਪਬਲਿਕ ਸਕੂਲ ਵਿਖੇ ਤਿਉਹਾਰ ਦਾ ਮਾਹੌਲ ਖੁਸ਼ਗਵਾਰ ਰਿਹਾ।