ਦੂਜੇ ਦਿਨ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਮੇਲੇ ’ਚ ਵਿਦਿਆਰਥੀਆਂ ਨੇ ਚਾਰਟ/ਮਾਡਲਾਂ ਦੀ ਪ੍ਰਦਰਸ਼ਨੀ ਲਗਾਈ
ਫ਼ਰੀਦਕੋਟ, 26 ਅਕਤੂਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼ )
ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਯੋਗ ਸਰਪ੍ਰਸਤੀ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਦੀ ਯੋਗ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਪਹਿਲੇ ਪੜਾਅ ’ਚ ਗਣਿਤ ਅਤੇ ਵਿਗਿਆਨ ਅਤੇ ਦੂਜੇ ਪੜਾਅ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ਿਆਂ ਦੇ ਮੇਲੇ ਲਗਾਏ ਗਏ। ਇਸ ਮੌਕੇ ਗਣਿਤ ਅਤੇ ਵਿਗਿਆਨ ਵਿਸ਼ੇ ਦੇ ਮੇਲੇ ਮੌਕੇ ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ ਅਤੇ ਸਾਇੰਸ ਮਿਸਟ੍ਰੈਸ ਜਗਦੀਪ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਗਣਿਤ ਅਤੇ ਵਿਗਿਆਨ ਵਿਸ਼ੇ ਦੇ ਚਾਰਟ, ਮਾਡਲ ਤਿਆਰ ਕਰਦਿਆਂ ਆਪਣੇ ਗਿਆਨ ’ਚ ਵਾਧਾ ਕੀਤਾ। ਦੂਜੇ ਪੜਾਅ ’ਚ ਸਕੂਲ ਦੀ ਅੱੈਸ.ਐੱਸ.ਮਿਸਟ੍ਰੈਸ ਜਸਵਿੰਦਰ ਕੌਰ, ਐਸ.ਐਸ.ਮਾਸਟਰ ਸੁਦੇਸ਼ ਸ਼ਰਮਾ ਦੀ ਯੋਗ ਅਗਵਾਈ ਹੇਠ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਚਾਰਟ ਅਤੇ ਮਾਡਲ ਤਿਆਰ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਤਿਆਰ ਕੀਤੇ ਚਾਰਟ ਅਤੇ ਮਾਡਲਾਂ ਸਬੰਧੀ ਜਾਣਕਾਰੀ ਦਿੰਦਿਆਂ ਆਪਣੇ ਸਾਥੀਆਂ ਦੇ ਗਿਆਨ ’ਚ ਵਾਧਾ ਕੀਤਾ। ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਵੱਖ-ਵੱਖ ਵਿਸ਼ਿਆਂ ਦੇ ਮੇਲੇ ਵਿਦਿਆਰਥੀਆਂ ਦੇ ਅਮਲੀ ਗਿਆਨ ’ਚ ਵਾਧਾ ਕਰਨ ’ਚ ਸਹਾਈ ਹੁੰਦੇ ਹਨ। ਇਨ੍ਹਾਂ ਮੇਲਿਆਂ ’ਚ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ’ਚ ਹੇਠ ਜਦੋਂ ਚਾਰਟ ਅਤੇ ਮਾਡਲ ਤਿਆਰ ਕਰਦੇ ਹਨ ਤਾਂ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਤੇ ਪ੍ਰਾਪਤ ਕੀਤਾ ਗਿਆਨ ਉਨ੍ਹਾਂ ਨੂੰ ਲੰਬਾ ਸਮਾਂ ਯਾਦ ਰਹਿੰਦਾ ਹੈ। ਉਨ੍ਹਾਂ ਗਣਿਤ, ਵਿਗਿਆਨ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ਿਆਂ ਦੇ ਮੇਲਿਆਂ ’ਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ,ਅਧਿਆਪਕਾਂ ਦਾ ਸਹੀ ਮਾਰਗ ਦਰਸ਼ਨ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਹਿੰਦੀ ਮਾਸਟਰ ਵਿਕਾਸ ਅਰੋੜਾ ਨੇ ਇਨ੍ਹਾਂ ਸਿੱਖਿਆ ਮੇਲਿਆਂ ਲਈ ਅਹਿਮ ਭੂਮਿਕਾ ਅਦਾ ਕੀਤੀ।

