
ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐੱਚ.ਕੇ.ਐੱਸ. ਸਮਾਲਸਰ ਦੇ ਸਕੂਲ ਵਿੱਚ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਵੱਧ ਚੜ ਕੇ ਹਿੱਸਾ ਲਿਆ। ਇਸ ਇਮਤਿਹਾਨ ਵਿੱਚ ਪਹਿਲੇ ਦਰਜੇ ਵਿੱਚ ਪਹਿਲਾਂ ਸਥਾਨ ਗੁਰਬਾਜ ਸਿੰਘ ਤੀਜੀ ਜਮਾਤ, ਦੂਜਾ ਸਥਾਨ ਨਵਜੋਤ ਸਿੰਘ ਚੌਥੀ ਜਮਾਤ, ਤੀਜਾ ਸਥਾਨ ਅਰਮਾਨ ਜੋਤ ਸਿੰਘ ਚੌਥੀ ਜਮਾਤ ਨੇ ਚੰਗੇ ਅੰਕ ਤੇ ਪੁਜੀਸ਼ਨ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਤੀਜੇ ਦਰਜੇ ਵਿਚ ਕੁਲਵੀਰ ਕੌਰ ਬਾਰਵੀਂ ਜਮਾਤ ਪਹਿਲਾਂ ਸਥਾਨ ਪ੍ਰਾਪਤ ਕੀਤਾ। ਪ੍ਰਭਜੋਤ ਕੌਰ ਬਾਰਵੀਂ ਜਮਾਤ ਦੀ ਵਿਦਿਆਰਥਣ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਵਿੱਚ ਬੱਚਿਆਂ ਨੂੰ ਹੌਂਸਲਾ ਅਫ਼ਜ਼ਾਈ ਕਰਨ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾ: ਕਰਨਜੀਤ ਸਿੰਘ ਐਮ.ਡੀ. ਪਨਸੀਡ ਪੰਜਾਬ ਸਰਕਾਰ, ਗੁਰਵਿੰਦਰ ਸਿੰਘ ਕੌਡੀਨੇਟਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨਾਂ ਨੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਤੇ ਅੱਗੇ ਵੀ ਇਸੇ ਤਰਾਂ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਚੇਅਰਮੈਨ ਜਸਕਰਨ ਸਿੰਘ, ਵਾਈਸ ਚੇਅਰਮੈਨ ਅਮਨਦੀਪ ਸਿੰਘ ਤੇ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ, ਡਾਇਰੈਕਟਰ ਇਨਸਾਫ਼ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਇਨਾਮ ਪ੍ਰਾਪਤ ਬੱਚਿਆਂ ਨੂੰ ਵਧਾਈ ਦਿੱਤੀ।

