ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਕੂਲੀ ਰਾਜ ਪੱਧਰ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼), ਬੁਢਲਾਡਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਦੇ ਚੇਅਰਮੈਨ ਸ਼੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ‘ਵੁਸ਼ੂ ਖੇਡਾਂ’ ਦੇ ਮੁਕਾਬਲੇ ਵਿੱਚ ਸਕੂਲ ਦੇ ਨੌਂਵੀ ਜਮਾਤ ਦੇ ਵਿਦਿਆਰਥੀ ਮਨਰਾਜ ਸਿੰਘ ਸਪੁੱਤਰ ਹਰਵਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਰਾਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਅਤੇ ਬ੍ਰੋਨਜ਼ ਮੈਡਲ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਕੇਸ਼ ਸ਼ਰਮਾ ਜੀ ਨੇ ਸਟਾਫ਼, ਖਿਡਾਰੀ ਅਤੇ ਕੋਚਿਜ਼ ਨੂੰ ਵਧਾਈ ਦਿੰਦਿਆਂ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਮੈਡਮ ਨਵਪ੍ਰੀਤ ਸ਼ਰਮਾ, ਅਧਿਆਪਕ ਪ੍ਰਦੀਪ ਕੁਮਾਰ, ਕੋਚ ਰਾਜਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸਨ।

