ਪ੍ਰੇਮ ਚਾਵਲਾ ਜਨਰਲ ਸਕੱਤਰ ਸਮੇਤ 15 ਮੈਂਬਰੀ ਕਾਰਜਕਾਰਨੀ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਚੋਣ
ਕੋਟਕਪੂਰਾ, 31 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਠਿੰਡਾ ਰੋਡ ਤੇ ਸਥਿਤ ਪੁੱਡਾ ਅਪਰੂਵਡ ਕਾਲੋਨੀ ਅਰਵਿੰਦ ਨਗਰ ਦੇ ਵਸਨੀਕਾਂ ਦੀ ਇੱਕ ਮੀਟਿੰਗ ਨਾਜ਼ਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪਹਿਲਾਂ ਤੋਂ ਕੰਮ ਕਰ ਰਹੀ ਸੋਸਾਇਟੀ ਦੇ ਕੁੱਝ ਆਹੁਦੇਦਾਰਾਂ ਨਾਲ ਕਈ ਵਸਨੀਕਾਂ ਦੇ ਮਤਭੇਦ ਹੋਣ ਕਰਕੇ ਮੀਟਿੰਗ ਵਿੱਚ ਹਾਜ਼ਰ ਵਸਨੀਕਾਂ ਵੱਲੋਂ ਸਰਵ ਸੰਮਤੀ ਨਾਲ ‘ਅਰਵਿੰਦ ਨਗਰ ਵਿਕਾਸ ਕਮੇਟੀ, ਕੋਟਕਪੂਰਾ’ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗਾਂ ਦੌਰਾਨ ਸਰਵ ਸੰਮਤੀ ਨਾਲ ਹੇਠ ਲਿਖੇ ਆਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਅਨੁਸਾਰ ਨਾਜ਼ਰ ਸਿੰਘ ਸਿੱਧੂ ਮੁੱਖ ਸਰਪ੍ਰਸਤ, ਦਰਸ਼ਨ ਸਿੰਘ ਆਹੂਜਾ ਮੁੱਖ ਸਲਾਹਕਾਰ, ਓਮ ਪ੍ਰਕਾਸ਼ ਗੋਇਲ ਚੇਅਰਮੈਨ, ਸੰਤੋਖ ਸਿੰਘ ਚਾਨਾ ਪ੍ਰਧਾਨ, ਅਜਮੇਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਥਾਪਰ ਮੀਤ ਪ੍ਰਧਾਨ, ਪ੍ਰੇਮ ਚਾਵਲਾ ਜਨਰਲ ਸਕੱਤਰ, ਮਨਦੀਪ ਸਿੰਘ ਸਰਾਂ ਵਿੱਤ ਸਕੱਤਰ, ਸੁਖਰਾਜ ਸਿੰਘ ਚਾਨਾ ਜੁਆਇੰਟ ਸਕੱਤਰ, ਹਰਵਿੰਦਰ ਸਿੰਘ ਵੈਂਸੀ ਪ੍ਰੈਸ ਸਕੱਤਰ, ਮਾ. ਲਖਵਿੰਦਰ ਸਿੰਘ ਆਰਗੇਨਾਇਜ਼ਰ ਸਕੱਤਰ, ਨਵਦੀਪ ਸਿੰਘ ਚਾਨਾ ਤਕਨੀਕੀ ਸਲਾਹਕਾਰ, ਲਖਵਿੰਦਰ ਅਰੋੜਾ, ਅਸ਼ੋਕ ਦਾਬੜਾ ਅਤੇ ਰਜਿੰਦਰ ਸਿੰਘ ਬਰਾੜ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ। ਵਿਕਾਸ ਕਮੇਟੀ ਦੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਅੱਗੇ ਦੱਸਿਆ ਕਿ ਸਮੂਹ ਮੈਂਬਰਾਂ ਨੇ ਸਰਵ ਸਮਤੀ ਨਾਲ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਨੂੰ ਰਜਿਸਟਰਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਅਤੇ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਵਾਸਤੇ ਓਮ ਪ੍ਰਕਾਸ਼ ਗੋਇਲ ਚੇਅਰਮੈਨ ਦੀ ਡਿਊਟੀ ਲਾਈ ਗਈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਕਾਰਜਕਾਰਨੀ ਕਮੇਟੀ ਵਿੱਚ ਵਾਧਾ ਕਰਨ ਅਤੇ ਕਾਰਜਕਾਰਨੀ ਕਮੇਟੀ ਦੀਆਂ ਹੋਣ ਵਾਲੀਆਂ ਮੀਟਿੰਗ ਵਿੱਚ ਲੋੜ ਪੈਣ ’ਤੇ ਸਪੈਸ਼ਲ ਇਨਵਾਇਟੀ ਬੁਲਾਉਣ ਲਈ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਅਧਿਕਾਰਤ ਕੀਤਾ ਗਿਆ।

