ਫ਼ਰੀਦਕੋਟ, 5 ਨਵੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੁਸਾਇਟੀ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਹਰ ਸਾਲ ਦੀ ਤਰ੍ਹਾਂ ਮਹੰਤ ਬਲਦੇਵ ਦਾਸ ਸਰਪ੍ਰਸਤ ਦੀ ਯੋਗ ਅਗਵਾਈ ਹੇਠ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ਤੇ ਦਾਲ-ਫ਼ੁਲਕੇ ਦਾ ਲੰਗਰ ਦਾ ਲਗਾਇਆ ਗਿਆ। ਇਸ ਮੌਕੇ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਕੈਪਟਨ ਧਰਮ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਸੁਸਾਇਟੀ ਵੱਲੋਂ ਮਾਨਵਤਾ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਦੀ ਪ੍ਰਸ਼ੰਸ਼ਾ ਕਰਦਿਆਂ, ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਜੀ ਦੇ ਸੰਦੇਸ਼ ਅਨੁਸਾਰ ਨਾਮ ਜਪੋ, ਵੰਡ ਛਕੋ ਅਤੇ ਕਿਰਤ ਕਰੋ, ਤੇ ਚੱਲੀਏ। ਇਸ ਮੌਕੇ ਸੁਸਾਇਟੀ ਪ੍ਰਧਾਨ ਰਾਜਿੰਦਰ ਦਾਸ ਰਿੰਕੂ, ਮੋਹਨ ਲਾਲ, ਮਦਨ ਗੋਪਾਲ, ਸਰਨਜੀਤ ਸਿੰਘ ਸਰਾਂ, ਹੈਰੀ ਢਿੱਲੋਂ, ਲਵਦੀਪ ਨਿੱਕੂ, ਕੁਲਵਿੰਦਰ ਸਿੰਘ ਗੋਰਾ ਮਚਾਕੀ, ਜਗਮੀਤ ਸਿੰਘ ਸੰਧੂ, ਜਗਜੀਤ ਸਿੰਘ ਗਿੱਲ, ਇਕਬਾਲ ਸਿੰਘ, ਰਾਕੇਸ਼ ਗਰਗ, ਕਾਕਾ ਵਰਮਾ, ਜਸਵੀਰ ਸਿੰਘ, ਸਚਿਨ ਸੇਠੀ, ਮਿਸਟਰ ਗੋਲਡੀ, ਡਾ.ਅਵਤਾਰ ਸਿੰਘ, ਮਨਪ੍ਰੀਤ ਸਿੰਘ, ਮੋਨਾ ਕੁਮਾਰ, ਰਾਮ ਬਾਬੂ, ਵਿੱਕੀ ਗਿੱਲ, ਜੋਰਾ ਸਿੰਘ ਮੈਂਬਰਾਂ ਨੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸੰਗਤ ਨੂੰ ਲੰਗਰ ਛਕਾਇਆ।

