ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਭਾਣਾ ਦੇ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਗਤ ਗੁਰੂ ਨਾਨਕ ਪਾਤਾਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਤਹਿਤ ਗੁਰਮਤਿ ਅਧਿਆਪਕ ਲਵਪ੍ਰੀਤ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮੈਨੇਜਮੈਂਟ ਕਮੇਟੀ ਨੇ ਸਮੂਹਿਕ ਰੂਪ ਵਿੱਚ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਵਿਦਿਆਰਥੀਆਂ ਜਸਦੀਪ ਸਿੰਘ, ਗੁਰਜੋਤ ਕੌਰ ਅਤੇ ਸਾਥੀਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ, ਆਨੰਦ ਸਾਹਿਬ ਦਾ ਪਾਠ, ਜਦਕਿ ਵਿਦਿਆਰਥੀ ਹਰਕੀਰਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਅਧਿਆਤਮ ਵਾਤਾਵਰਣ ਸਿਰਜਿਆ। ਸੰਸਥਾ ਦੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਬਾਣੀ ਤੋਂ ਸੇਧ ਲੈਣ ਅਤੇ ਉਹਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ, ਮਾਤਾ ਜਸਵੀਰ ਕੌਰ ਧਾਲੀਵਾਲ, ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ, ਪ੍ਰਿੰਸੀਪਲ ਡਾ. ਵੀਰਪਾਲ ਕੌਰ ਸੇਖੋਂ, ਵਾਈਸ ਪ੍ਰਿੰਸੀਪਲ ਵਿਜੈ ਕੁਮਾਰ ਅਤੇ ਕਰਮਜੀਤ ਕੌਰ, ਦਸਮੇਸ਼ ਕਾਨਵੈਂਟ ਸਕੂਲ ਦੇ ਕੋਆਰਡੀਨੇਟਰ ਨਿਸ਼ਾ ਗਰੋਵਰ, ਗੁਰਬਖਸ਼ ਕੌਰ ਸਮੇਤ ਸਮੂਹ ਸਟਾਫ ਮੈਂਬਰ ਵਿਸੇਸ਼ ਤੌਰ ’ਤੇ ਹਾਜ਼ਰ ਸਨ।

