ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਉਤਸਵ ਨੂੰ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ। ਜਿਸ ਵਿੱਚ ਜਪੁਜੀ ਸਾਹਿਬ ਜੀ ਦੇ ਪਾਠ ਦਾ ਉਚਾਰਨ ਕਰਵਾਇਆ। ਸਾਰੇ ਹੀ ਵਿਦਿਆਰਥੀਆਂ ਨੇ ਬੜੀ ਸ਼ਰਧਾਪੂਰਵਕ ਪਾਠ ਵਿੱਚ ਹਿੱਸਾ ਲਿਆ। ਮੈਡਮ ਰਮਨਦੀਪ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨੇ ਮੁੰਨੇ ਬੱਚਿਆਂ ਤੋਂ ਗੁਰੂ ਜੀ ਦੇ ਜੀਵਨ ਬਾਰੇ ਪ੍ਰਸ਼ਨ ਉੱਤਰ ਪੁੱਛੇ ਗਏ। ਜਿਨ੍ਹਾਂ ਦੇ ਜਵਾਬ ਬੱਚਿਆਂ ਨੇ ਬਾਖੂਬੀ ਢੰਗ ਨਾਲ ਦਿੱਤੇ। ਛੇਵੀਂ ਜਮਾਤ ਦੀ ਵਿਦਿਆਰਥਣ ਐਵਲੀਨ ਕੌਰ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਸਬੰਧੀ ਦੱਸਿਆ। ਦੂਜੀ ਜਮਾਤ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਕਵਿਤਾ ਪੇਸ਼ ਕੀਤੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ਿਵਜੋਤ ਸਿੰਘ ਨੇ (ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਇਆ) ਸ਼ਬਦ ਦਾ ਉਚਾਰਨ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਡਾਇਰੈਕਟਰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਸੁਰਿੰਦਰ ਕੌਰ, ਪ੍ਰਿੰਸੀਪਲ ਮੈਡਮ ਸ੍ਰੀਮਤੀ ਰੁਬੀਨਾ ਧੀਰ ਜੀ ਨੇ ਬੱਚਿਆਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ ਵੰਡ ਛਕੋ ਕਿਰਤ ਕਰੋ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਹਮੇਸ਼ਾ ਸੱਚ ਦਾ ਰਾਸਤਾ ਅਪਣਾਉਣ ਲਈ ਕਿਹਾ।

